ਪਟਿਆਲਾ : ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਹੋਈ ਬੈਠਕ 'ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ 'ਚ 13 ਤਾਰੀਖ਼ ਨੂੰ ਵੱਡਾ ਇਕੱਠ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਣ ਵਾਲੀ ਬੁਲੇਟ ਟਰੇਨ ਦਾ ਰੂਟ ਆਇਆ ਸਾਹਮਣੇ, ਅਸਮਾਨੀ ਪਹੁੰਚਣਗੇ ਜ਼ਮੀਨਾਂ ਦੇ ਭਾਅ
ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਹੀ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਖੇਤਰ ਵਿਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਸਫਾਈ ਮੁਹਿੰਮ ਚਲਾਈ। ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਜੇ ਵੀ ਆਪਣਾ ਅਸਰ ਦਿਖਾ ਰਹੇ ਹਨ। ਕਿਸਾਨਾਂ ਨੇ ਸਰਹੱਦ 'ਤੇ ਫੈਲੀ ਗੰਦਗੀ ਨੂੰ ਸਾਫ਼ ਕੀਤਾ। ਡੱਲੇਵਾਲ ਦੀ ਸਿਹਤਯਾਬੀ ਲਈ ਕਿਸਾਨ 11 ਦਸੰਬਰ ਨੂੰ ਸਾਰੇ ਪਿੰਡਾਂ 'ਚ ਧਾਰਮਿਕ ਸਥਾਨਾਂ 'ਤੇ ਅਰਦਾਸ ਕਰਨਗੇ। ਇਸ ਲਈ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਨੇ ਮੰਚ ਤੋਂ ਮੰਗ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿਚ ਪੁੱਜਣ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਹਾਦੇਵ ਬੈਟਿੰਗ ਐਪ ਘਪਲਾ : ED ਨੇ ਅਟੈਚ ਕੀਤੀਆਂ 388 ਕਰੋੜ ਦੀਆਂ ਜਾਇਦਾਦਾਂ
NEXT STORY