ਜਲੰਧਰ- ਪੰਜਾਬ ਦੀ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਹੋਏ ਭਾਰੀ ਹੰਗਾਮੇ ਤੇ ਭੰਨਤੋੜ ਤੋਂ ਬਾਅਦ ਸੁਰੱਖਿਆ ਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਅਹਿਮ ਕਦਮ ਚੁੱਕਦੇ ਹੋਏ ਇਲਾਕੇ 'ਚ ਇੰਟਰਨੈੱਟ ਬੰਦ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ 28 ਸਤੰਬਰ ਤੋਂ 10 ਦਿਨਾਂ ਲਈ ਸਾਰੀਆਂ ਕਲਾਸਾਂ ਵੀ ਮੁਅੱਤਲ ਕਰ ਦਿੱਤੀਆਂ ਸੀ ਤੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ ਦੇ ਹੱਥ ਲੱਗੇ 'Signal'
ਜ਼ਿਕਰਯੋਗ ਹੈ ਕਿ ਐਤਵਾਰ ਦੇਰ ਰਾਤ LPU ਕੈਂਪਸ 'ਚ ਵਿਦਿਆਰਥੀਆਂ ਅਤੇ ਪੁਲਸ ਵਿਚਕਾਰ ਹੋਈ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਸੀ। ਪੁਲਸ ਅਤੇ ਮੀਡੀਆ ਦੀਆਂ ਗੱਡੀਆਂ ਦੀ ਭੰਨਤੋੜ ਅਤੇ ਕੁਝ ਗੱਡੀਆਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਚਾਂਸਲਰ ਦੇ ਦਫ਼ਤਰ ਵਿੱਚ ਵੀ ਅੱਗ ਲਗਾਏ ਜਾਣ ਦੀਆਂ ਖਬਰਾਂ ਮਿਲੀਆਂ ਹਨ। ਫਿਲਹਾਲ ਮਾਹੌਲ ਨੂੰ ਕਾਬੂ ਕਰਨ ਲਈ ਕੈਂਪਸ 'ਚ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਵਿਦਿਆਰਥੀ ਇਸ ਹੰਗਾਮੇ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਵਿੱਚ ਪੁਲਸ ਦੀ ਮਦਦ ਕਰ ਰਹੇ ਹਨ।
ਇਸ ਹੰਗਾਮੇ ਦੌਰਾਨ ਬਹੁਤ ਸਾਰੇ ਵਿਦਿਆਰਥੀ, ਜੋ ਕਿ ਵੱਖ-ਵੱਖ ਸੂਬਿਆਂ ਤੋਂ ਇੱਥੇ ਪੜ੍ਹਨ ਲਈ ਆਏ ਹੋਏ ਹਨ, ਆਪਣਾ ਸਮਾਨ ਪੈਕ ਕਰ ਕੇ ਘਰਾਂ ਨੂੰ ਵਾਪਸ ਜਾ ਰਹੇ ਹਨ ਤੇ ਕਹਿ ਰਹੇ ਹਨ ਕਿ ਜਦੋਂ ਮਾਹੌਲ ਸ਼ਾਂਤ ਹੋ ਜਾਵੇਗਾ ਤਾਂ ਉਹ ਵਾਪਸ ਆ ਜਾਣਗੇ।
ਇਹ ਵੀ ਪੜ੍ਹੋ- UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ ਮਗਰੋਂ ਦੁਨੀਆ ਦੇ ਸਭ ਤੋਂ ਵੱਡੇ ਦੇਸ਼ ਨੇ ਵੀ ਕੀਤਾ ਪੂਰਾ ਸਮਰਥਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
NEXT STORY