ਅੰਮ੍ਰਿਤਸਰ (ਸੰਜੀਵ)-ਲਗਜ਼ਰੀ ਗੱਡੀਆਂ ਚੋਰੀਆਂ ਕਰਕੇ ਜਾਅਲੀ ਨੰਬਰ ਅਤੇ ਕਾਗਜ਼ਾਤ ਬਣਾ ਕੇ ਉਸ ਨੂੰ ਵੱਖ-ਵੱਖ ਸੂਬਿਆਂ ’ਚ ਵੇਚਣ ਵਾਲੇ ਗੱਡੀਆਂ ਦੇ ਸੌਦਾਗਰ ਹਰਵਿੰਦਰ ਸਿੰਘ ਵਾਸੀ ਮੋਹਾਲੀ ਨੂੰ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵੱਲੋਂ ਦਿੱਤੀ ਗਈ ਜਾਣਕਾਰੀ ’ਤੇ ਵੱਖ-ਵੱਖ ਸੂਬਿਆਂ ’ਚ ਵੇਚੀਆਂ ਗਈਆਂ 15 ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਮੁਲਜ਼ਮ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਇਹ ਖੁਲਾਸਾ ਏ. ਸੀ. ਪੀ ਉੱਤਰੀ ਰਿਸ਼ਭ ਭੋਲਾ ਨੇ ਕੀਤਾ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਦੱਸਿਆ ਕਿ ਅਮਰਿੰਦਰ ਸਿੰਘ ਨੇ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਕਿਰਾਏ ’ਤੇ ਕਾਰਾਂ ਦਿੰਦਾ ਹੈ। ਮੁਲਜ਼ਮ ਹਰਵਿੰਦਰ ਸਿੰਘ ਨੇ ਵੱਖ-ਵੱਖ ਤਰੀਕਾਂ ’ਤੇ ਉਸ ਤੋਂ ਕਿਰਾਏ ’ਤੇ ਕਾਰਾਂ ਲਈਆਂ ਅਤੇ ਉਸ ਤੋਂ ਬਾਅਦ ਮੁਲਜ਼ਮ ਆਪਣੇ ਘਰ ਨੂੰ ਤਾਲਾ ਲਗਾ ਕੇ ਕਿਤੇ ਚਲਾ ਗਿਆ। ਥਾਣਾ ਇੰਚਾਰਜ ਇੰਸਪੈਕਟਰ ਰੌਬਿਨ ਹੰਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਮੁਲਜ਼ਮ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸਦੀ ਜਾਣਕਾਰੀ ’ਤੇ ਪੁਲਸ ਨੇ ਵੱਖ-ਵੱਖ ਸੂਬਿਆਂ ’ਚ ਵੇਚੀਆਂ ਗਈਆਂ 15 ਚੋਰੀਆਂ ਹੋਈਆਂ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ। ਫਿਲਹਾਲ ਮੁਲਜ਼ਮ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਵਿਆਹ ਕਰਵਾਉਣ ਤੋਂ ਪਹਿਲਾਂ ਕੁੜੀਆਂ-ਮੁੰਡੇ ਪੜ੍ਹ ਲੈਣ ਨਵਾਂ ਫ਼ਰਮਾਨ!
NEXT STORY