ਅੰਮ੍ਰਿਤਸਰ (ਸੰਜੀਵ) — ਨਕਬਾਪੋਸ਼ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੇਟ ਹਕੀਮਾਂ ਸਥਿਤ ਓਮ ਬੇਕਰੀ 'ਤੇ ਗੋਲੀਆਂ ਦਾਗੀਆਂ, ਜੋ ਬੇਕਰੀ ਦੇ ਸ਼ੀਸ਼ੇ ਨੂੰ ਚੀਰਦੀ ਹੋਈ ਅੰਦਰ ਪਈ ਕੈਂਡੀ 'ਤੇ ਜਾ ਲੱਗੀਆਂ। ਇਸ ਦੌਰਾਨ ਬੇਕਰੀ 'ਚ ਖੜ੍ਹੇ ਮਾਲਕ ਨੇ ਲੁੱਕ ਕੇ ਆਪਣੀ ਜਾਨ ਬਚਾਈ। ਗੋਲੀਆਂ ਚਲਾਉਂਦੇ ਹੋਏ ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜ ਨਿਕਲੇ ਜਦ ਕਿ ਉਥੇ ਖੜ੍ਹੇ ਕੁਝ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।
ਘਟਨਾ ਦੀ ਜਾਣਕਾਰੀ ਮਿਲਦੇ ਹੋਏ ਥਾਣਾ ਸੀ-ਡਿਵੀਜ਼ਨ ਦੇ ਇੰਚਾਰਜ ਇੰਸਪੈਕਟਰ ਅਮਰੀਕ ਸਿੰਘ ਪੁਲਸ ਬਲ ਦੇ ਨਾਲ ਮੌਕੇ 'ਤੇ ਪਹੁੰਚੇ ਤੇ ਗੋਲੀਆਂ ਚਲਾਏ ਜਾਣ ਦੀ ਵਾਰਦਾਤ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਨੇੜੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆਂ ਜਾ ਰਿਹਾ ਹੈ। ਇਸ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਪਹਿਚਾਣ ਕਰ ਲਈ ਜਾਵੇਗੀ। ਹਮਲਾਵਰਾਂ ਵਲੋਂ ਗੋਲੀਆਂ ਕਿਉਂ ਚਲਾਈਆਂ ਗਈਆਂ। ਇਹ ਵੀ ਜਾਂਚ ਅਧੀਨ ਹੈ। ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਸ ਭਰਾ ਨੇ ਤਾਂ ਹੱਦ ਹੀ ਕਰ ਦਿੱਤੀ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ
NEXT STORY