ਚੰਡੀਗੜ੍ਹ (ਰਮਨਜੀਤ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾ ਕੇ ਪਹਿਲਾਂ ਹੀ ਸਾਫ਼ ਕੀਤਾ ਜਾ ਚੁੱਕਾ ਹੈ ਕਿ ਉਹ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰਨਗੇ। ਹੁਣ ਮੁੱਖ ਮੰਤਰੀ ਮਾਨ ਵੱਲੋਂ ਆਪਣੀ ਸਰਕਾਰ ਦੇ 2 ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 2 ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਿਕਾਇਤ ਮਿਲੀ ਹੈ, ਜਿਸ ਦੀ ਜਾਂਚ ਦੇ ਉਨ੍ਹਾਂ ਨੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ
ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਮਾਨ ਨੂੰ ਹਲਕਾ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਖ਼ਿਲਾਫ਼ ਸ਼ਿਕਾਇਤ ਮਿਲੀ ਸੀ।
ਇਹ ਵੀ ਪੜ੍ਹੋ : ਕਿਸਾਨਾਂ ਨੇ ਜਾਮ ਕੀਤਾ ਖੰਨਾ-ਜੰਮੂ ਨੈਸ਼ਨਲ ਹਾਈਵੇਅ, ਦਿੱਤੀ ਸਿੱਧੀ ਚਿਤਾਵਨੀ (ਤਸਵੀਰਾਂ)
ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਉਹ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਿਸੇ ਨੂੰ ਵੀ ਨਹੀਂ ਬਖ਼ਸ਼ਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੜ੍ਹਸ਼ੰਕਰ ਵਿਖੇ ਵੱਡੀ ਵਾਰਦਾਤ, 85 ਸਾਲਾ ਬਜ਼ੁਰਗ ਦਾ ਕਤਲ, ਬਾਥਰੂਮ 'ਚੋਂ ਮਿਲੀ ਲਾਸ਼
NEXT STORY