ਅੰਮ੍ਰਿਤਸਰ (ਸਰਬਜੀਤ) : ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਾਰ ਲੈਣ ਆਏ ਰਾਹੁਲ ਗਾਂਧੀ ਨੂੰ ਰਮਦਾਸ ਸਥਿਤ ਬਾਬਾ ਬੁੱਢਾ ਸਾਹਿਬ ਦੇ ਧਾਰਮਿਕ ਅਸਥਾਨ 'ਤੇ ਸਿਰੋਪਾਓ ਦੇਣ ਦੀ ਖ਼ਬਰ ਨਾਲ ਜਿੱਥੇ ਸਿੱਖ ਹਿਰਦੇ ਵਲੂੰਧੜੇ ਗਏ ਹਨ, ਉੱਥੇ ਹੀ ਇਸ ਗੱਲ 'ਤੇ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇਣ 'ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਯੂਕਰੇਨ ਨੇ ਭਾਰਤ ਤੋਂ ਡੀਜ਼ਲ ਖਰੀਦਣ 'ਤੇ ਲਗਾਈ ਪਾਬੰਦੀ, 1 ਅਕਤੂਬਰ ਤੋਂ ਹੋਵੇਗਾ ਲਾਗੂ
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕੇ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆਂ ਤਾਂ ਕਾਰਵਾਈ ਜ਼ਰੂਰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾਓ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਰਤਗਾਲ ਵਿਖੇ ਵਾਪਰੇ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ
NEXT STORY