ਮਾਛੀਵਾੜਾ ਸਾਹਿਬ (ਟੱਕਰ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਲਈ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਦਾ ਵਫਦ ਰਾਸ਼ਟਰਪਤੀ ਭਵਨ ਪੁੱਜਾ, ਜਿੱਥੇ ਕਿ ਹਲਕਾ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਕਾਂਗਰਸੀ ਆਗੂ ਅਵਤਾਰ ਸਿੰਘ ਨੇ ਰਾਸ਼ਟਰਪਤੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਭਵਨ ਵਿਖੇ ਮਿਲਣੀ ਦੌਰਾਨ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੰਜਾਬ ਆਉਣ ਦਾ ਸੱਦਾ ਤੇ ਸਿੱਖ ਧਰਮ ਦੇ ਸਰਵਉਚ ਸਥਾਨ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੇ ਦਰਸ਼ਨ ਕਰਨ ਲਈ ਕਿਹਾ ਗਿਆ। ਰਾਸ਼ਟਰਪਤੀ ਨੇ ਇਹ ਸੱਦਾ ਕਬੂਲ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਬਾਰੇ ਉਨ੍ਹਾਂ ਨੂੰ ਉਦੋਂ ਭਰਪੂਰ ਜਾਣਕਾਰੀ ਮਿਲੀ ਜਦੋਂ ਉਹ ਬਿਹਾਰ ਦੇ ਗਵਰਨਰ ਸਨ ਤੇ ਪਟਨਾ ਸਾਹਿਬ ਵਿਖੇ ਮਨਾਏ ਗਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਉਤਸਵ 'ਤੇ ਸਿੱਖਾਂ ਦੀ ਸ਼ਰਧਾ ਦੇਖ ਕੇ ਉਹ ਬਹੁਤ ਭਾਵੁਕ ਹੋਏ।
ਰਾਸ਼ਟਰਪਤੀ ਨੇ ਸਿੱਖ ਧਰਮ ਦੇ ਇਤਿਹਾਸ ਤੇ ਲਾਸਾਨੀ ਕੁਰਬਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਸ ਮਾਣਮੱਤੇ ਇਤਿਹਾਸ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਪੰਜਾਬ ਆਉਣਗੇ ਤੇ ਸਿੱਖਾਂ ਦੇ ਸਰਵਉਚ ਸਥਾਨ ਸ੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਦੇਸ਼ ਵਿਚ ਅੱਤਵਾਦ ਦੀਆਂ ਘਟਨਾਵਾਂ ਬਾਰੇ ਵੀ ਚਰਚਾ ਹੋਈ ਤੇ ਅੱਤਵਾਦ ਨਾਲ ਸਖਤੀ ਨਾਲ ਨਜਿੱਠਣ ਤੇ ਇਸ ਉਪਰ ਕਾਬੂ ਪਾਉਣ 'ਤੇ ਵੀ ਵਿਚਾਰ ਵਟਾਂਦਰਾ ਕੀਤਾ।
ਹੁਣ ਪਿੰਡ ਕੜਿਆਣਾ 'ਚ ਔਰਤ ਦੀ ਗੁੱਤ ਕੱਟੀ ਗਈ, ਪੀੜਤਾ ਬੇਹੋਸ਼
NEXT STORY