ਜਲੰਧਰ (ਵੈੱਬ ਡੈਸਕ, ਸੋਨੂੰ, ਕੁੰਦਨ, ਪੰਕਜ, ਜਸਪ੍ਰੀਤ, ਸੁਧੀਰ)–ਪੰਜਾਬ ਸਰਕਾਰ ਨੇ ਬੀਤੇ ਦਿਨ ਪੰਜਾਬ ਪੁਲਸ ਵਿਚ ਵੱਡਾ ਫੇਰਬਦਲ ਕਰਦੇ ਹੋਏ ਜਲੰਧਰ ਦੇ ਪੁਲਸ ਕਮਿਸ਼ਨਰ ਦੇ ਇਲਾਵਾ ਸੂਬੇ ਦੇ ਕਈ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ, ਜਿਸ ਕਾਰਨ ਜਲੰਧਰ ਸ਼ਹਿਰ ਦੀ ਕਮਾਨ ਆਪਣੇ ਕੰਮ ਵਿਚ ਤੇਜ਼-ਤਰਾਰ ਮੰਨੀ ਜਾਂਦੀ ਆਈ. ਪੀ. ਐੱਸ. ਅਧਿਕਾਰੀ ਧੰਨਪ੍ਰੀਤ ਕੌਰ ਨੂੰ ਸੌਂਪੀ ਗਈ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਸੈਨਿਕਾਂ ਨੇ ਸਲਾਮੀ ਵੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ।
ਇਹ ਵੀ ਪੜ੍ਹੋ : ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ ਕਰਨ 'ਤੇ ਭਖੀ ਸਿਆਸਤ ਬਾਰੇ CM ਮਾਨ ਦਾ ਵੱਡਾ ਬਿਆਨ

ਇਥੇ ਦੱਸ ਦੇਈਏ ਕਿ ਧੰਨਪ੍ਰੀਤ ਕੌਰ ਇਸ ਤੋਂ ਪਹਿਲਾਂ ਉਹ ਲੁਧਿਆਣਾ ਰੇਂਜ ਵਿਚ ਬਤੌਰ ਆਈ. ਜੀ. ਸੇਵਾਵਾਂ ਦੇ ਰਹੇ ਸਨ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਜੁਰਮ-ਮੁਕਤ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿੱਚ 2009 ਵਿੱਚ ਕਮਿਸ਼ਨਰੇਟ ਬਣਾਇਆ ਗਿਆ ਸੀ। ਇਸ ਦੌਰਾਨ ਧੰਨਪ੍ਰੀਤ ਕੌਰ ਨੇ ਪੁਲਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੀ ਅਧਿਕਾਰੀਆਂ ਨਾਲ ਮੁਲਾਕਾਤਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਸ਼ਹਿਰ ਵਿੱਚ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ।

ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ। ਜਿਸ ਵਿੱਚ ਨਸ਼ਿਆਂ ਅਤੇ ਅਪਰਾਧਾਂ ਨੂੰ ਰੋਕਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਸਮੇਂ ਦੌਰਾਨ ਜਲੰਧਰ ਵਿੱਚ ਲੋਕਾਂ ਲਈ ਚਲਾਈ ਜਾ ਰਹੀ ਮੁਹਿੰਮ ਜਾਰੀ ਰਹੇਗੀ। ਸਮਾਰਟ ਸਿਟੀ ਪ੍ਰਾਜੈਕਟ ਲਈ ਸ਼ਹਿਰ ਵਿੱਚ ਲਗਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਬਾਰੇ ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰੇ ਜਲਦੀ ਹੀ ਕਾਰਜਸ਼ੀਲ ਹੋ ਜਾਣਗੇ ਅਤੇ ਅਪਰਾਧ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ। ਟਰੈਵਲ ਏਜੰਟਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਬਾਰੇ ਪੁਲਸ ਕਮਿਸ਼ਨਰ ਨੇ ਕਿਹਾ ਕਿ ਜਲਦੀ ਹੀ ਗੈਰ-ਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਵਿਆਹ ਦੀ ਜਾਗੋ ਦੌਰਾਨ ਚੱਲ ਪਈਆਂ ਤਾੜ-ਤਾੜ ਗੋਲ਼ੀਆਂ, ਮਹਿਲਾ ਸਰਪੰਚ ਦੇ ਪਤੀ ਦੀ ਮੌਤ
ਸ਼ਹਿਰ ਵਾਸੀਆਂ ਦਾ ਪਿਆਰ ਕਦੀ ਨਹੀਂ ਭੁਲਾ ਸਕਾਂਗਾ : ਸਵਪਨ ਸ਼ਰਮਾ
ਜਲੰਧਰ ਦਿਹਾਤੀ ਅਤੇ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਜ਼ਿਲਾ ਜਲੰਧਰ ਵਿਚ ਕਾਫੀ ਸਮੇਂ ਤਕ ਆਪਣੀਆਂ ਸੇਵਾਵਾਂ ਦੇ ਚੁੱਕੇ ਸਵਪਨ ਸ਼ਰਮਾ ਨੇ ਆਪਣੇ ਕਾਰਜਕਾਲ ਵਿਚ ਕਈ ਸਨਸਨੀਖੇਜ਼ ਮਾਮਲੇ ਹੱਲ ਕੀਤੇ ਅਤੇ ਕਈ ਨਸ਼ਾ ਸਮੱਗਲਰਾਂ ਅਤੇ ਮੁਲਜ਼ਮਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੀ ਕਮਾਨ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਨਸ਼ਾ ਅਤੇ ਜੁਰਮ-ਮੁਕਤ ਬਣਾਉਣਾ ਉਨ੍ਹਾਂ ਦਾ ਉਦੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਸ਼ਹਿਰ ਵਾਸੀਆਂ ਦਾ ਪਿਆਰ ਅਤੇ ਸਹਿਯੋਗ ਕਦੀ ਨਹੀਂ ਭੁਲਾ ਸਕਾਂਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਹਿਰ ’ਚ ਲੁੱਟ-ਖੋਹ ਤੇ ਚੋਰੀਆਂ ਕਰਨ ਵਾਲੇ 2 ਨੌਜਵਾਨ ਗ੍ਰਿਫ਼ਤਾਰ
NEXT STORY