ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਕੁਝ ਅਧਿਕਾਰੀਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਹੁਕਮਾਂ 'ਤੇ 2009 ਬੈਚ ਦੇ 5 ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਰੈਂਕ ਵਜੋਂ ਤਰੱਕੀ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਬਿਜਲੀ ਬੋਰਡ ਦਾ ਜੇ.ਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਖੇਤਾਂ ਤੋਂ ਲੰਘਦੀਆਂ ਤਾਰਾਂ ਹਟਾਉਣ ਲਈ ਲੈ ਰਿਹਾ ਸੀ ਰਿਸ਼ਵਤ
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਰਾਜਪਾਲ ਦੇ ਹੁਕਮਾਂ ਤਹਿਤ ਨਵੀਨ ਸਿੰਗਲਾ, ਸਵਪਨ ਸ਼ਰਮਾ, ਕੁਲਦੀਪ ਸਿੰਘ, ਅਜੇ ਮਲੂਜਾ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਤਰੱਕੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਸੂਬਾ ਸਰਕਾਰ ਨੇ 1993 ਬੈਚ ਦੇ 7 ਆਈ.ਪੀ.ਐਸ. ਡੀ.ਜੀ.ਪੀ. ਰੈਂਕ ਵਜੋਂ ਤਰੱਕੀ ਦਿੱਤੀ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਜੀਲੈਂਸ ਵੱਲੋਂ ਸਰਕਾਰੀ ਰਿਕਾਰਡ ਨਸ਼ਟ ਕਰਨ ਦੇ ਦੋਸ਼ ਹੇਠ ਪੁੱਡਾ ਦਾ ਈ.ਓ. ਗ੍ਰਿਫ਼ਤਾਰ
NEXT STORY