ਚੰਡੀਗੜ੍ਹ (ਭੁੱਲਰ) - ਪੰਜਾਬ ਦੇ 1993 ਬੈਚ ਦੇ 8 ਆਈ. ਪੀ. ਐੱਸ. ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਤਰੱਕੀ ਦੇ ਕੇ ਏ. ਡੀ. ਜੀ. ਪੀ. ਬਣਾਇਆ ਗਿਆ ਹੈ। ਇਸ ਸਬੰਧੀ ਅੱਜ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਨਿਰਮਲਜੀਤ ਸਿੰਘ ਕਲਸੀ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਤਰੱਕੀ ਦੇ ਹੁਕਮਾਂ ਅਨੁਸਾਰ ਜਿਨ੍ਹਾਂ ਆਈ. ਪੀ. ਐੱਸ. ਅਧਿਕਾਰੀਆਂ ਨੂੰ ਏ. ਡੀ. ਜੀ. ਪੀ. ਬਣਾਇਆ ਗਿਆ ਹੈ, ਉਨ੍ਹਾਂ ਵਿਚ ਗੁਰਪ੍ਰੀਤ ਕੌਰ ਦਿਓ, ਅਰਪਿਤ ਸ਼ੁਕਲਾ, ਵਰਿੰਦਰ ਕੁਮਾਰ, ਈਸ਼ਵਰ ਸਿੰਘ, ਜਤਿੰਦਰ ਕੁਮਾਰ ਜੈਨ, ਐੱਸ. ਕੇ. ਅਸਥਾਨਾ, ਸ਼ਸ਼ੀ ਪ੍ਰਭਾ ਦਿਵੇਦੀ ਤੇ ਆਰ. ਐੱਨ. ਢੋਕੇ ਸ਼ਾਮਲ ਹਨ।
ਸ਼ਹਿਰ 'ਚ ਨਹੀਂ ਵਧਣਗੇ ਪਾਣੀ ਦੇ ਰੇਟ
NEXT STORY