ਅੰਮ੍ਰਿਤਸਰ- ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਪੰਜਾਬ 'ਚ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ 'ਚ ਹੈ। ਪਾਕਿਸਤਾਨ 'ਚ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਅਤੇ ਕੈਨੇਡਾ 'ਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਖਾਲਿਸਤਾਨ ਸਮਰਥਕ ਅਵਤਾਰ ਸਿੰਘ ਖੰਡਾ ਦੀ ਮੌਤ ਤੋਂ ਬਾਅਦ ਆਈਐੱਸਆਈ ਅਜਿਹੇ ਹੈਂਡਲਰਾਂ ਦੀ ਭਾਲ ਕਰ ਰਹੀ ਹੈ। ਜੋ ਪੰਜਾਬ 'ਚ ਦਹਿਸ਼ਤ ਫੈਲਾ ਸਕਦਾ ਹੈ। ਭਾਰਤੀ ਖੁਫ਼ੀਆ ਏਜੰਸੀਆਂ ਨੇ ਵੀ ਗ੍ਰਹਿ ਮੰਤਰਾਲੇ ਨੂੰ ਇਸ ਸਬੰਧੀ ਰਿਪੋਰਟ ਦਿੱਤੀ ਹੈ।ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਸਰਹੱਦ 'ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।ਭਾਰਤੀ ਖੁਫ਼ੀਆ ਏਜੰਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਈਐੱਸਆਈ ਡਰੋਨ ਰਾਹੀਂ ਪੰਜਾਬ ਨਾਲ ਲਗਦੀ ਭਾਰਤੀ ਸਰਹੱਦ 'ਚ ਹਥਿਆਰਾਂ ਦੀ ਖੇਪ ਸੁੱਟੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਘਰੋਂ ਕੰਮ 'ਤੇ ਗਏ ਨੌਜਵਾਨ ਦੀ ਸ਼ਮਸ਼ਾਨ ਘਾਟ 'ਚੋਂ ਮਿਲੀ ਲਾਸ਼, ਦੇਖ ਉੱਡੇ ਹੋਸ਼
ਇਸ ਪੂਰੇ ਮਾਮਲੇ ਦੀ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ। ਖੁਫ਼ੀਆ ਏਜੰਸੀਆਂ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਮਿਲਕੇ ਪੁਰਾਣੇ ਅੱਤਵਾਦੀਆਂ ਦੇ ਰਿਕਾਰਡ ਦੀ ਜਾਂਚ ਕਰ ਰਹੀਆਂ ਹਨ। ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ 'ਚ ਲਿਖਿਆ ਗਿਆ ਹੈ ਕਿ ਕੈਨੇਡਾ 'ਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਖਾਲਿਸਤਾਨ ਸਮਰਥਕਾਂ ਨਾਲ ਲਗਾਤਾਰ ਸੰਪਰਕ 'ਚ ਹੈ। ਹਾਲਾਂਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦਰਜਨ ਭਰ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਤਵਾਦੀ ਪੰਨੂ ਨੂੰ ਝੱਟਕਾ ਲੱਗਾ ਸੀ। ਅੰਮ੍ਰਿਤਪਾਲ ਨੇ ਆਨੰਦਪੁਰ ਖਾਲਸਾ ਫੋਰਸ (ਏ.ਕੇ.ਐੱਫ.) ਤਿਆਰ ਕਰਕੇ ਕਈ ਨੌਜਵਾਨਾਂ ਨੂੰ ਹਥਿਆਰ ਦੇ ਕੇ ਆਪਣੇ ਨਾਲ ਸ਼ਾਮਲ ਕਰ ਲਿਆ।
ਇਹ ਵੀ ਪੜ੍ਹੋ- ਜਲੰਧਰ ਸਣੇ ਪੰਜਾਬ ਦੇ 5 ਸ਼ਹਿਰਾਂ ਲਈ CM ਮਾਨ ਵੱਲੋਂ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਦੂਜੇ ਪਾਸੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਸ ਦੇ ਜਵਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖ ਰਹੇ ਹਨ। ਡਰੋਨ ਰਾਹੀਂ ਭੇਜੇ ਜਾ ਰਹੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਲਈ ਲਗਾਤਾਰ ਸਰਚ ਆਪਰੇਸ਼ਨ ਜਾਰੀ ਹੈ। ਪਿਛਲੇ ਇਕ ਹਫ਼ਤੇ ਤੋਂ ਪੁਲਸ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ 'ਚ ਰਹਿੰਦੇ ਦਰਜਨਾਂ ਸ਼ੱਕੀ ਅਤੇ ਪੁਰਾਣੇ ਸਮੱਗਲਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਵੱਡੀ ਵਾਰਦਾਤ: ਭੈਣ ਨੂੰ ਮਿਲਣ ਲਈ ਛੁੱਟੀ 'ਤੇ ਆਏ ਫ਼ੌਜੀ ਦਾ ਗੋਲ਼ੀਆਂ ਮਾਰ ਕੀਤਾ ਕਤਲ
NEXT STORY