ਲੁਧਿਆਣਾ (ਨਰਿੰਦਰ) : ਭਾਰਤ 'ਚ ਕੋਰੋਨਾ ਵਾਇਰਸ ਦੀ ਦਸਤਕ ਤੋਂ ਬਾਅਦ ਜਿੱਥੇ ਹਰ ਪਾਸੇ ਕੋਹਰਾਮ ਮਚਿਆ ਹੋਇਆ ਹੈ, ਉੱਥੇ ਹੀ ਪੰਜਾਬ ਦਾ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਸਿਹਤ ਵਿਭਾਗ ਵਲੋਂ ਸੂਬੇ ਦੇ ਹਰ ਜ਼ਿਲੇ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਸਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਹੀ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਵੀ ਕੋਰੋਨਾ ਵਾਇਰਸ ਦੇ ਪੀੜਤਾਂ ਲਈ ਵਿਸ਼ੇਸ਼ ਆਈਸੋਲੇਸ਼ਨ ਵਾਰਡ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ 'ਚ 10 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੀ ਸੀਨੀਅਰ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਹਸਪਤਾਲ 'ਚ ਕੋਰੋਨਾ ਵਾਇਰਸ ਦੀਆਂ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਹਸਪਤਾਲ ਪ੍ਰਸ਼ਾਸਨ ਇਸ ਵਾਇਰਸ ਸਬੰਧੀ ਇਲਾਜ ਲਈ ਪੂਰੀ ਤਰ੍ਹਾਂ ਤਿਆਰ ਹਨ।
ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਅਜਿਹਾ ਨਹੀਂ ਹੈ ਕਿ ਕੋਰੋਨਾ ਵਾਇਰਸ ਦੇ ਮਰੀਜ਼ ਦੀ ਮੌਤ ਹੋ ਹੀ ਜਾਂਦੀ ਹੈ, ਸਗੋਂ ਇਹ ਇਕ ਫਲੂ ਹੈ, ਜੋ ਇਕ-ਦੂਜੇ ਦੇ ਸੰਪਰਕ 'ਚ ਆਉਣ ਕਾਰਨ ਫੈਲਦਾ ਹੈ ਅਤੇ ਜੇਕਰ ਥੋੜ੍ਹਾ ਪਰਹੇਜ਼ ਰੱਖਿਆ ਜਾਵੇ ਤਾਂ ਇਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਆਪਣੇ ਹੱਥ ਮੂੰਹ ਨੂੰ ਨਹੀਂ ਲਾਉਣੇ ਚਾਹੀਦੇ ਅਤੇ ਸਭ ਨੂੰ ਵਾਰ-ਵਾਰ ਹੱਥ ਧੋਣ ਦੀ ਆਦਲ ਪਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਸਵਾਈਨ ਫੂਲ ਦੇ ਸੀਜ਼ਨ 'ਚ 'ਕੋਰੋਨਾ ਵਾਇਰਸ' ਖਤਰਨਾਕ, ਰੈੱਡ ਅਲਰਟ ਜਾਰੀ
ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਲੋਕਾਂ ਨੂੰ ਇਹ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਪਿਛਲੇ 30 ਦਿਨਾਂ 'ਚ ਚੀਨ ਦਾ ਦੌਰਾ ਕੀਤਾ ਹੈ ਅਤੇ ਉਸ ਨੂੰ ਖੰਘ-ਜ਼ੁਕਾਮ, ਨਿਮੋਨੀਆ ਜਾਂ ਸਾਹ ਲੈਣ 'ਚ ਤਕਲੀਫ ਅਹਿਮ ਲੱਛਣ ਹਨ ਤਾਂ ਆਪਣੀ ਜਾਂਚ ਅਤੇ ਇਲਾਜ ਲਈ ਨੇੜੇ ਪੈਂਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰੇ ਅਤੇ ਕਾਲ ਸੈਂਟਰ ਦੇ ਨੰਬਰ 0161244193 'ਤੇ ਸੰਪਰਕ ਕਰੇ।
ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦਾ ਜਲਦ ਕੀਤੀ ਜਾਵੇਗਾ ਨਿਪਟਾਰਾ : ਅਰੁਨਾ ਚੌਧਰੀ
NEXT STORY