ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਸਾਈਕਲ ਸਵਾਰ ਤੋਂ ਨਕਦੀ ਖੋਹਣ ਅਤੇ ਸੱਟਾਂ ਮਾਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ 2 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਰਾਜ ਮੋਹਨ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਤਖਤੂਪੁਰਾ ਨੇ ਪੁਲਸ ਪਾਸ ਦਰਜ ਕਰਵਾਈ ਰਿਪੋਰਟ 'ਚ ਦੱਸਿਆ ਕਿ ਉਹ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਤਖਤੂਪੁਰਾ ਤੋਂ ਮੰਡੀ ਨਿਹਾਲ ਸਿੰਘ ਵਾਲਾ ਨੂੰ ਜਾ ਰਿਹਾ ਸੀ ਤਾਂ ਰਸਤੇ 'ਚ ਧੂੜਕੋਟ ਰਣਸੀਂਹ ਦੇ ਨਜ਼ਦੀਕ 2 ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਉਸ ਨਾਲ ਹੱਥੋਪਾਈ ਕਰਨ ਲੱਗੇ ਅਤੇ ਉਸ ਨੂੰ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਜੇਬ 'ਚੋਂ 2000 ਰੁਪਏ ਕੱਢ ਕੇ ਮੌਕੇ 'ਤੇ ਫਰਾਰ ਹੋ ਗਏ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਸ਼ਾਰਟ-ਸਰਕਟ ਕਾਰਨ ਇਕ ਘਰ 'ਚ ਲੱਗੀ ਅੱਗ
NEXT STORY