ਅੰਮ੍ਰਿਤਸਰ (ਦਲਜੀਤ)-ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ ’ਚ ਨਾਜਾਇਜ਼ ਤੌਰ ’ਤੇ ਖੜ੍ਹੀਆਂ 18 ਐਬੂਲੈਂਸਾਂ ਅਤੇ 12 ਆਟੋਜ਼ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਦੀ ਅਗਵਾਈ ’ਚ ਪੁਲਸ ਪ੍ਰਸ਼ਾਸਨ ਵੱਲੋਂ ਚਲਾਨ ਕੀਤੇ ਗਏ ਹਨ। ਹਸਪਤਾਲ ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਪ੍ਰਾਈਵੇਟ ਐਂਬੂਲੈਂਸ ਦਾ ਡਰਾਈਵਰ ਮਰੀਜ਼ਾਂ ਦਾ ਸ਼ੋਸ਼ਣ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਸਪਤਾਲ ਕੰਪਲੈਕਸ ’ਚ ਨਾਜਾਇਜ਼ ਤੌਰ ’ਤੇ ਲੱਗਣ ਵਾਲੀਆਂ ਐਬੂਲੈਂਸ ਅਤੇ ਆਟੋ ਵਾਲਿਆਂ ਵੱਲੋਂ ਕਾਫੀ ਭੀੜ-ਭੜਕਾ ਪਾਇਆ ਹੋਇਆ ਸੀ। ਮਰੀਜ਼ਾਂ ਨੂੰ ਹਸਪਤਾਲ ’ਚ ਆਉਣ ਸਮੇਂ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਕਈ ਪ੍ਰਾਈਵੇਟ ਐਬੂਲੈਂਸਾਂ ਵੱਲੋਂ ਆਪਣੇ ਪੱਧਰ ’ਤੇ ਮਨਚਾਹੇ ਰੇਟ ਲੈ ਕੇ ਮਰੀਜ਼ਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ- ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਦਾ ਐਲਾਨ
ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ 18 ਐਬੂਲੈਂਸਾਂ ਅਤੇ 12 ਆਟੋਜ਼ ਦੇ ਚਲਾਨ ਕੀਤੇ ਗਏ ਹਨ। ਡਾ. ਕਰਮਜੀਤ ਸਿੰਘ ਅਨੁਸਾਰ ਜੇਕਰ ਭਵਿੱਖ ’ਚ ਕੋਈ ਵੀ ਐਬੂਲੈਂਸ ਦਾ ਕਰਿੰਦਾ ਜਾਂ ਆਟੋ ਚਾਲਕ ਮਰੀਜ਼ਾਂ ਦਾ ਸ਼ੋਸ਼ਣ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਦੇ ਹੁਕਮਾਂ 'ਤੇ ਅੱਜ ਸ਼ੁਰੂ ਹੋਵੇਗਾ ਵੱਡਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ ਹੈਰਾਨ
NEXT STORY