ਜਲੰਧਰ (ਬਿਊਰੋ) : ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਕਿਹਾ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਪਾਸ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਦਵਾਈਆਂ ਦੇ ‘ਸਾਲਟ’ ਲਿਖ ਕੇ ਦੇਣ ਤਾਂ ਜੋ ਉਹ ਸਸਤੀਆਂ ਦਵਾਈਆਂ ਖ਼ਰੀਦ ਸਕਣ। ਉਨ੍ਹਾਂ ਕਿਹਾ ਕਿ ਕਿਸੇ ਖਾਸ ਕੰਪਨੀ ਜਾਂ ਬਰਾਂਡ ਦੀ ਦਵਾਈ ਦੀ ਸਿਫ਼ਾਰਸ਼ ਨਾ ਕੀਤੀ ਜਾਵੇ ਜਿਸ ਨਾਲ ਮਰੀਜ਼ਾਂ ਨੂੰ ਨਾ ਸਿਰਫ਼ ਸਸਤੀ ਸਗੋਂ ਆਸਾਨੀ ਨਾਲ ਕਿਤੇ ਵੀ ਦੁਕਾਨ ਤੋਂ ਖਰੀਦ ਸਕਦਾ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਰਕਾਰੀ ਡਾਕਟਰ ਦਵਾਈਆਂ ਦੇ ‘ਸਾਲਟ’ ਲਿਖ ਕੇ ਦੇਣ ਤਾਂ ਜੋ ਮਰੀਜ਼ਾਂ ਨੂੰ ਮਹਿੰਗੀ ਦਵਾਈ ਖ਼ਰੀਦਣ ਲਈ ਮਜਬੂਰ ਨਾ ਹੋਣਾ ਪਵੇ। ਇੱਕ ਹੋਰ ਹੁਕਮ ’ਚ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ 31 ਦਸੰਬਰ ਤੱਕ ਐਲੀਵੇਟਰ/ਲਿਫਟਾਂ ਲਗਾਉਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸੀ.ਐੱਸ. ਦਫ਼ਤਰ ਨੂੰ ਜਲਦ ਹੀ ਨਸ਼ਾ ਛੁਡਾਊ ਕੇਂਦਰ ਦੀ ਇਮਾਰਤ ’ਚ ਤਬਦੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਿਵਲ ਹਸਪਤਾਲ ਅਤੇ ਸੀ. ਐੱਸ. ਦਫ਼ਤਰ ਦੇ ਅਧਿਕਾਰੀਆਂ ਨੂੰ ਸਟਾਫ਼ ਲਈ ਕਮਰਿਆਂ ਅਤੇ ਬੈਠਣ ਦੇ ਢੁੱਕਵੇਂ ਪ੍ਰਬੰਧਾਂ ਲਈ ਸਾਂਝੇ ਤੌਰ ’ਤੇ ਮੌਕੇ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਬਾਅਦ ’ਚ ਸੀ.ਐੱਸ. ਦਫ਼ਤਰ ਦੀ ਇਮਾਰਤ ਨੂੰ ਢਾਹ ਕੇ ਉੱਥੇ ਕ੍ਰਿਟੀਕਲ ਕੇਅਰ ਯੂਨਿਟ (ਸੀ. ਸੀ. ਯੂ.) ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ‘ਆਪ’ ਆਗੂ ’ਤੇ ਚੱਲੀਆਂ ਗੋਲੀਆਂ
ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ’ਚੋਂ ਦਿਨ ਵਿੱਚ ਦੋ ਵਾਰ ਕੂੜਾ ਚੁੱਕਣ ਨੂੰ ਅਤੇ ਜੈੱਟ ਸਕਸ਼ਨ ਮਸ਼ੀਨਾਂ ਨਾਲ ਸੀਵਰ ਲਾਈਨ ਦੀ ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਇਨ੍ਹਾਂ ਕੰਮਾਂ ਲਈ ਸਟਾਫ਼ ਤਾਇਨਾਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਲਈ ਵਚਨਬੱਧ ਹੈ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਗੀਤਾ, ਡੀ. ਐੱਮ. ਸੀ. ਡਾ. ਜੋਤੀ ਸ਼ਰਮਾ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਵਿਆਜ ਦਰਾਂ ’ਚ ਕਟੌਤੀ ਸ਼ੁਰੂ ਹੋਣ ਨਾਲ ਅਰਥਵਿਵਸਥਾ ’ਚ ਸੁਧਾਰ ਸੰਭਵ, ਇੰਡਸਟਰੀ ਨੂੰ ਮਿਲ ਸਕਦੀ ਰਾਹਤ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ
NEXT STORY