ਨਵਾਂਸ਼ਹਿਰ (ਮਨੋਰੰਜਨ)— ਜ਼ਿਲਾ ਪੁਲਸ ਵੱਲੋਂ ਗ੍ਰਿਫਤਾਰ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ ਰੋਡੇ ਗਰੁੱਪ ਦੇ ਤਿੰਨ ਅੱਤਵਾਦੀਆਂ ਨੂੰ ਸੋਮਵਾਰ ਨੂੰ 8 ਦਿਨ ਦਾ ਪੁਲਸ ਰਿਮਾਂਡ ਖਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਹੋਰ ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਨਵਾਂਸ਼ਹਿਰ ਪੁਲਸ ਵੱਲੋਂ ਇੰਟੈਲੀਜੈਂਸ ਇਨਪੁਟ ਦੇ ਆਧਾਰ 'ਤੇ 10 ਦਿਨ ਪਹਿਲਾਂ ਥਾਣਾ ਪੋਜੇਵਾਲ ਦੇ ਚਾਂਦਪੁਰ ਰੁੜਕੀ ਤੋਂ ਅੱਤਵਾਦੀ ਸੰਗਠਨ ਆਈ. ਐੱਸ. ਵਾਈ. ਐੱਫ. ਦੇ ਅੱਤਵਾਦੀਆਂ ਗੁਰਦਿਆਲ ਸਿੰਘ, ਜਗਰੂਪ ਸਿੰਘ ਤੇ ਸਤਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਨਵਾਂਸ਼ਹਿਰ ਪੁਲਸ ਨੇ ਇਸ ਸਬੰਧ 'ਚ ਥਾਣਾ ਪੋਜੇਵਾਲ 'ਚ ਇਕ ਮਾਮਲਾ ਦਰਜ ਕਰ ਕੇ 6 ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ 'ਚੋਂ 2 ਅੱਤਵਾਦੀਆਂ ਦੇ ਇਸ ਸਮੇਂ ਪਾਕਿਸਤਾਨ, ਜਦਕਿ ਇਕ ਹੋਰ ਦੇ ਜ਼ਰਮਨੀ 'ਚ ਹੋਣ ਸਬੰਧੀ ਦੱਸਿਆ ਜਾ ਰਿਹਾ ਹੈ। ਕਾਬੂ ਕੀਤੇ ਗਏ 3 'ਚੋਂ 2 ਅੱਤਵਾਦੀ ਪਾਕਿਸਤਾਨ ਜਾ ਕੇ ਹਥਿਆਰ ਚਲਾਉਣ ਦੀ 4 ਦਿਨ ਦੀ ਟ੍ਰੇਨਿੰਗ ਲੈ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੇਲਵੇ ਟਰੈਕਾਂ ਨੂੰ ਨਸ਼ਟ ਕਰਨ ਦੀ ਵੀ ਟ੍ਰੇਨਿੰਗ ਦਿੱਤੀ ਗਈ।
ਪੁਲਸ ਸੂਤਰਾਂ ਮੁਤਾਬਕ 21 ਮਈ ਨੂੰ ਅੰਮ੍ਰਿਤਸਰ ਦੀ ਕੌਮਾਂਤਰੀ ਸਰਹੱਦ 'ਤੇ ਬੀ. ਐੱਸ. ਐੱਫ ਨੇ ਹਥਿਆਰਾਂ ਦੀ ਇਕ ਵੱਡੀ ਖੇਪ ਫੜੀ ਸੀ, ਜਿਸ ਤੋਂ ਬਾਅਲ ਪੁਲਸ ਨੇ 2 ਲੋਕਾਂ ਮਾਨ ਸਿੰਘ ਅਤੇ ਸ਼ੇਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਇਥੋਂ ਹੀ ਇੰਟੈਲੀਜੈਂਸ ਨੂੰ ਇਨ੍ਹਾਂ ਅੱਤਵਾਦੀਆਂ ਦੀ ਲੀਡ ਮਿਲੀ। ਗ੍ਰਿਫਤਾਰ ਤਿੰਨਾਂ ਕਥਿਤ ਦੋਸ਼ੀਆਂ ਦੀ ਪਛਾਣ ਗੁਰਦਿਆਲ ਸਿੰਘ, ਜਗਰੂਪ ਸਿੰਘ, ਸਤਵਿੰਦਰ ਸਿੰਘ ਦੇ ਰੂਪ 'ਚ ਹੋਈ। ਬਲਾਚੌਰ ਦੇ ਡੀ. ਐੱਸ. ਪੀ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਤਿੰਨਾਂ ਅੱਤਵਾਦੀਆਂ ਦਾ 15 ਜੂਨ ਤੱਕ 3 ਦਿਨ ਦਾ ਪੁਲਸ ਰਿਮਾਂਡ ਮਿਲਿਆ ਹੈ।
ਰੁਝੇਵਿਆਂ ਦਾ ਹਵਾਲਾ ਦੇ ਕੇ ਜੰਗੀ ਸ਼ਹੀਦਾਂ ਦੇ ਪਰਿਵਾਰ ਨੂੰ ਨਹੀਂ ਮਿਲੇ ਮਨਪ੍ਰੀਤ ਬਾਦਲ
NEXT STORY