ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਡੀ. ਸੀ. ਰਾਜੇਸ਼ ਧੀਮਾਨ ਦੀ ਅਗਵਾਈ 'ਚ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਦੇ ਆਧਾਰ ਕਾਰਡ ਬਣਾਉਣੇ ਜ਼ਰੂਰੀ ਹਨ ਅਤੇ 15 ਸਾਲ ਦੇ ਹੋ ਚੁੱਕੇ ਬੱਚਿਆਂ ਦੀ ਆਧਾਰ ਅਪਡੇਸ਼ਨ ਵੀ ਕਰਵਾਉਣੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਮਾਪਿਆਂ 'ਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਸਿਹਤ ਵਿਭਾਗ ਵੱਲੋਂ ਟੀਕਾਕਰਨ ਕਰਵਾਉਣ ਆਉਣ ਵਾਲੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਆਂਗਨਵਾੜੀ ਸੈਂਟਰਾਂ ਵਿਚ ਵੀ ਬੱਚਿਆਂ ਦੇ ਮਾਪਿਆਂ ਨੂੰ ਆਧਾਰ ਕਾਰਡਾਂ ਸਬੰਧੀ ਜਾਗਰੂਕ ਕੀਤਾ ਜਾਵੇ।
PU ’ਚ ਭੋਜਨ ਦੀ ਥਾਲੀ ਹੋਵੇਗੀ 5 ਤੋਂ 10 ਫ਼ੀਸਦੀ ਤੱਕ ਮਹਿੰਗੀ
NEXT STORY