Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:05:48 PM

  • cold hits punjab  weather department bulletin

    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ...

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਰੋਸ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਨੂੰ ਕਿਸਾਨਾਂ ਵੱਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ : ਕੈਪਟਨ

PUNJAB News Punjabi(ਪੰਜਾਬ)

ਪੰਜਾਬ ’ਚ ਰੋਸ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਨੂੰ ਕਿਸਾਨਾਂ ਵੱਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ : ਕੈਪਟਨ

  • Updated: 14 Sep, 2021 07:50 PM
Chandigarh
it is unfortunate that farmers have given political
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੂਬੇ ’ਚ ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ ਦਰਪੇਸ਼ ਦੁੱਖ ਅਤੇ ਪੀੜਾ ਨੂੰ ਸਮਝਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਸਿਆਸੀ ਰੰਗਤ ਦੇ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ’ਚ ਕਿਸਾਨਾਂ ਦੇ ਪ੍ਰਦਰਸ਼ਨ ਸਰਾਸਰ ਬੇਲੋੜੇ ਹਨ ਕਿਉਂ ਜੋ ਉਨ੍ਹਾਂ ਦੀ ਸਰਕਾਰ ਤਾਂ ਕਿਸਾਨਾਂ ਨੂੰ ਪਹਿਲਾਂ ਹੀ ਨਿਰੰਤਰ ਸਮਰਥਨ ਦਿੰਦੀ ਆ ਰਹੀ ਹੈ। ਇਸ ਮਾਮਲੇ ਉੱਤੇ ਬੀਤੇ ਦਿਨ ਉਨ੍ਹਾਂ ਵੱਲੋਂ ਪ੍ਰਗਟ ਕੀਤੇ ਵਿਚਾਰਾਂ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਲੋਚਨਾ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਮਾਮਲੇ ਉੱਤੇ ਉਨ੍ਹਾਂ ਦੀ ਸਰਕਾਰ ਦੀ ਸਪੱਸ਼ਟ ਹਮਾਇਤ ਦੇ ਬਾਵਜੂਦ ਕਿਸਾਨਾਂ ਨੇ ਉਨ੍ਹਾਂ ਦੀ ਅਪੀਲ ਦੇ ਗਲਤ ਅਰਥ ਕੱਢੇ ਹਨ, ਸਗੋਂ ਇਸ ਨੂੰ ਪੰਜਾਬ ’ਚ ਆਗਾਮੀ ਵਿਧਾਨ ਚੋਣਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਲੋਕ ਹਮੇਸ਼ਾ ਹੀ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਹ ਲੋਕ ਹੁਣ ਸੂਬੇ ਭਰ ’ਚ ਕਿਸਾਨ ਭਾਈਚਾਰੇ ਦੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ : ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਮੁਲਾਕਾਤ, ਪੰਜਾਬ ਲਈ ਕੀਤੀ ਵੱਡੀ ਮੰਗ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉੱਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ’ਚ ਪਾੜਾ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਸਾਰੇ ਕਿਸਾਨ ਕੇਂਦਰ ਅਤੇ ਗੁਆਂਢੀ ਸੂਬੇ ’ਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਮਾੜੇ ਵਤੀਰੇ ਤੋਂ ਇਕੋ ਜਿਹੇ ਪੀੜਤ ਹਨ। ਉਨ੍ਹਾਂ ਕਿਹਾ, “ਇਸ ਦੇ ਉਲਟ ਮੇਰੀ ਸਰਕਾਰ ਨਾ ਸਿਰਫ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਸਗੋਂ ਇਨ੍ਹਾਂ ਕਾਨੂੰਨਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਵਿਧਾਨ ਸਭਾ ’ਚ ਸੋਧ ਬਿੱਲ ਵੀ ਲਿਆਂਦੇ ਗਏ।” ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ ਨੇ ਰਾਸ਼ਟਰਪਤੀ ਦੀ ਸਹਿਮਤੀ ਲਈ ਨਹੀਂ ਭੇਜਿਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਭਾਜਪਾ ਦੇ ਖਿਲਾਫ਼ ਹੈ, ਜੋ ਪੰਜਾਬ ਅਤੇ ਹੋਰ ਸੂਬਿਆਂ ’ਚ ਕਿਸਾਨ ਵਿਰੋਧੀ ਕਾਨੂੰਨ ਥੋਪਣ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਹਾਲਤਾਂ ਵਿਚ ਪੰਜਾਬ ਦੇ ਲੋਕਾਂ ਲਈ ਔਕੜਾਂ ਪੈਦਾ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਮੋਰਚੇ ਦੇ ਦਾਅਵਿਆਂ ਕਿ ਕਿਸਾਨਾਂ ਦੇ ਸੰਘਰਸ਼ ਨਾਲ ਪੰਜਾਬ ’ਚ ਸਰਕਾਰ ਉੱਤੇ ਕੋਈ ਅਸਰ ਨਹੀਂ ਪੈਂਦਾ, ਨੂੰ ਰੱਦ ਕਰਦਿਆਂ ਕਿਹਾ ਕਿ ਅਡਾਨੀਆਂ ਜਾਂ ਅੰਬਾਨੀਆਂ ਦੇ ਹਿੱਤ ਅਜਿਹੇ ਸੰਘਰਸ਼ ਨਾਲ ਪ੍ਰਭਾਵਿਤ ਨਹੀਂ ਹੋ ਰਹੇ ਸਗੋਂ ਸੂਬੇ ਦੇ ਆਮ ਲੋਕਾਂ ਅਤੇ ਇਥੋਂ ਦੀ ਆਰਥਿਕਤਾ ਉੱਤੇ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ : ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਵਿਰੋਧ ’ਚ ਕਿਸਾਨ ਤੇ ਜਨਤਕ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਕੈਪਟਨ ਨੇ ਕਿਹਾ ਕਿ ਪੰਜਾਬ ’ਚ ਅੰਡਾਨੀਆਂ ਦੇ ਕੁਲ ਅਸਾਸਿਆਂ ਦੀ ਮਹਿਜ਼ 0.8 ਫੀਸਦੀ ਸੰਪਤੀ ਹੈ, ਜਦਕਿ ਰਿਲਾਇੰਸ ਗਰੁੱਪ ਦੀ ਮੌਜੂਦਗੀ ਸਿਰਫ਼ 0.1 ਫੀਸਦੀ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਬੇਚੈਨੀ ਨਾਲ ਇਨ੍ਹਾਂ ਉਦਯੋਗਪਤੀਆਂ ਨੂੰ ਪੈਂਦਾ ਘਾਟਾ ਇੰਨਾ ਮਾਮੂਲੀ ਹੈ ਕਿ ਇਸ ਨਾਲ ਉਨ੍ਹਾਂ ਨੂੰ ਕੋਈ ਗੰਭੀਰ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਦੇ ਲੋਕ ਹਨ, ਜਿਨ੍ਹਾਂ ਨੂੰ ਸੰਘਰਸ਼ ਦੇ ਸਿੱਟੇ ਵਜੋਂ ਸੇਵਾਵਾਂ ਵਿਚ ਵਿਘਨ ਪੈਣ ਕਰਕੇ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ’ਚ ਲਗਾਤਾਰ ਰੋਸ ਪ੍ਰਦਰਸ਼ਨ ਨਾਲ ਉਦਯੋਗ ਸੂਬੇ ’ਚੋਂ ਬਾਹਰ ਚਲੇ ਜਾਣਗੇ, ਜਿਸ ਦਾ ਅਰਥਵਿਵਸਥਾ ਉੱਤੇ ਡੂੰਘਾ ਅਸਰ ਪਵੇਗਾ, ਜਦਕਿ ਸੂਬਾ ਸਰਕਾਰ, ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਉਦਯੋਗਾਂ ਨੂੰ ਲਗਾਈ ਢਾਅ ਤੋਂ ਉਭਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਕਾਰਨ ਐੱਫ. ਸੀ. ਆਈ. ਅਤੇ ਸੂਬੇ ਦੀਆਂ ਏਜੰਸੀਆਂ ਵੱਲੋਂ ਸਟਾਕ ਚੁੱਕਣ ’ਚ ਆ ਰਹੀ ਰੁਕਾਵਟ ਦੇ ਚੱਲਦਿਆਂ ਅਨਾਜ ਭੰਡਾਰਨ ਅਤੇ ਖਰੀਦ ਦੀ ਸਥਿਤੀ ਪਹਿਲਾਂ ਹੀ ਗੰਭੀਰ ਬਣੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਣਕ ਦਾ ਸਟਾਕ ਪਹਿਲਾਂ ਹੀ ਭੰਡਾਰਨ ਦੇ ਚਾਰ ਸਾਲ ਪੂਰੇ ਕਰ ਚੁੱਕਾ ਹੈ, ਜਿਸ ਨਾਲ ਅਣਵਰਤੀ ਭੰਡਾਰ ਸਮਰੱਥਾ ਅਜਾਈਂ ਜਾ ਰਹੀ ਹੈ। ਸਾਈਲੋਜ਼ ਨੂੰ ਲੈਣ ਵਾਸਤੇ ਹੋਏ ਸਮਝੌਤੇ ਮੁਤਾਬਕ ਇਨ੍ਹਾਂ ਦੇ ਮਾਲਕਾਂ ਨੂੰ ਤੈਅਸ਼ੁਦਾ ਦਰਾਂ ਦੀ ਅਦਾਇਗੀ ਕਰਨ ਕਾਰਨ ਸਰਕਾਰੀ ਖਜ਼ਾਨੇ ਉੱਤੇ ਵੀ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਕੱਲੇ ਮੋਗਾ ਵਿਖੇ ਐੱਫ. ਸੀ. ਆਈ. ਦੇ ਅਡਾਨੀ ਸਾਈਲੋ ਵਿਖੇ 480 ਕਰੋੜ ਰੁਪਏ ਦਾ ਭੰਡਾਰ ਪਿਆ ਹੈ।

ਇਹ ਵੀ ਪੜ੍ਹੋ :  ਜਲੰਧਰ : ਚਿੱਤੇਆਣੀ ਪਿੰਡ ਦੇ ਕਤਲ ਕੀਤੇ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ

ਐੱਫ. ਸੀ. ਆਈ. ਅਡਾਨੀ ਸਾਈਲੋ ਮੋਗਾ ਅਤੇ ਐੱਫ. ਸੀ. ਆਈ. ਸਾਈਲੋ ਕੋਟਕਪੂਰਾ ਤੋਂ ਕਣਕ ਦੇ ਭੰਡਾਰਾਂ ਦੀ ਸਾਰੀ ਆਵਾਜਾਈ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਕਰਕੇ ਰੁਕੀ ਹੋਈ ਹੈ, ਜਦਕਿ ਐੱਫ.ਸੀ.ਆਈ. ਵੱਲੋਂ ਅਡਾਨੀ ਸਾਈਲੋ, ਮੋਗਾ ’ਚ ਪਿਛਲੇ ਸਾਲਾਂ ਦੇ 160855 ਮੀਟਰਕ ਟਨ ਕਣਕ ਦੇ ਭੰਡਾਰ ਨੂੰ ਤਰਜੀਹ ਦੇ ਆਧਾਰ ’ਤੇ ਖਤਮ ਕਰਨ ਦੀ ਜ਼ਰੂਰਤ ਹੈ ਕਿਉਂਕਿ ਇਨ੍ਹਾਂ ਭੰਡਾਰਾਂ ਦੇ ਖਰਾਬ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋ ਸਕਦਾ ਹੈ। ਮੋਗਾ ਅਡਾਨੀ ਸਾਈਲੋਜ਼ ’ਚ ਪਏ ਭੰਡਾਰਾਂ ਦੀ ਕੀਮਤ ਲੱਗਭਗ 480 ਕਰੋੜ ਰੁਪਏ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਐੱਫ. ਸੀ. ਆਈ. ਵੱਲੋਂ ਦਿੱਤੇ ਗਏ ਸਾਈਲੋਜ਼ ਦੇ ਨਿਰਮਾਣ ’ਚ ਦੇਰੀ ਹੋ ਰਹੀ ਸੀ ਕਿਉਂਕਿ ਕਿਸਾਨ ਯੂਨੀਅਨਾਂ ਜੇ. ਸੀ. ਬੀ. ਅਤੇ ਟਰੱਕਾਂ ਨੂੰ ਉਸਾਰੀ ਵਾਲੀ ਜਗ੍ਹਾ ’ਤੇ ਜਾਣ ਨਹੀਂ ਦੇ ਰਹੀਆਂ ਸਨ। ਇਹ ਗੰਭੀਰ ਚਿੰਤਾ ਦਾ ਮੁੱਦਾ ਹੈ ਕਿਉਂਕਿ ਭਾਰਤ ਸਰਕਾਰ/ਐੱਫ.ਸੀ.ਆਈ. ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਹਾੜ੍ਹੀ ਮੰਡੀਕਰਨ ਸੀਜ਼ਨ 2024-25 ਤੋਂ ਕੇਂਦਰੀ ਪੂਲ ਵਿੱਚ ਕਣਕ ਦੀ ਖਰੀਦ ਸਿਰਫ ਉਪਲੱਬਧ ਵਿਗਿਆਨਕ ਭੰਡਾਰਨ ਸਮਰੱਥਾ ਦੇ ਅਨੁਸਾਰ ਹੀ ਕੀਤੀ ਜਾਏਗੀ।

ਉਨ੍ਹਾਂ ਅੱਗੇ ਕਿਹਾ ਕਿ ਅੱਗੇ ਹੋਰ ਜਿਹੜੀ ਚੀਜ਼ ਰਾਜ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਉਹ ਇਹ ਹੈ ਕਿ ਸਾਈਲੋਜ਼ ’ਤੇ ਰਿਆਇਤ ਦੇਣ ਵਾਲੀਆਂ ਪਾਰਟੀਆਂ ਵੱਲੋਂ ਪੰਜਾਬ ਵਿੱਚ ਸਥਾਪਿਤ ਕੀਤੇ ਜਾ ਰਹੇ ਪ੍ਰੋਜੈਕਟਾਂ ਨੂੰ ਬੰਦ ਕਰਨ ਬਾਰੇ ਵਿਚਾਰ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਅਸੀਂ ਨਿਵੇਸ਼, ਮਾਲੀਏ ਅਤੇ ਰੁਜ਼ਗਾਰ ਦੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਵਿਚਲੀ ਸਰਕਾਰ ਨੂੰ ਵੱਡੀ ਢਾਅ ਲੱਗੇਗੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੰਭਵ ਹੈ ਕਿ ਕਿਸਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਨਿਰਾਸ਼ਾ ਦੀ ਉਸ ਡੂੰਘਾਈ ’ਚ ਵਾਪਸ ਨਹੀਂ ਲਿਜਾਣਾ ਚਾਹੁੰਦੇ, ਜਿਸ ’ਚੋਂ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਬਾਹਰ ਕੱਢਿਆ ਹੈ।ਮੁੱਖ ਮੰਤਰੀ ਨੇ ਫਿਰ ਤੋਂ ਕਿਸਾਨਾਂ ਨੂੰ ਪੰਜਾਬ ’ਚ ਕੀਤੇ ਜਾ ਰਹੇ ਆਪਣੇ ਪ੍ਰਦਰਸ਼ਨਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ, ਜਿਸ ਦਾ ਉਨ੍ਹਾਂ ਦੀ ਇਸ ਦੁਰਦਸ਼ਾ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ ਹੈ।

  • Chief Minister Amarinder Singh
  • Farmers
  • Protests
  • Appeals
  • ਮੁੱਖ ਮੰਤਰੀ ਅਮਰਿੰਦਰ ਸਿੰਘ
  • ਕਿਸਾਨ
  • ਰੋਸ ਪ੍ਰਦਰਸ਼ਨ
  • ਅਪੀਲ

ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐੱਨ. ਏ. ਬੀ. ਐੱਚ. ਵਲੋਂ ਮਿਲੀ ਮਾਨਤਾ

NEXT STORY

Stories You May Like

  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • bjp holds protests at 36 locations across punjab
    ਝੋਟਾ ਕਾਂਡ ਕਤਲ ਦੇ ਵਿਰੋਧ ’ਚ ਭਾਜਪਾ ਵੱਲੋਂ ਪੰਜਾਬ ਭਰ ’ਚ 36 ਥਾਵਾਂ ਦੇ ਰੋਸ ਮੁਜ਼ਾਹਰੇ
  • the bjp will hold a protest across punjab tomorrow
    ਪਰਵਿੰਦਰ ਝੋਟਾ ਦੇ ਕਤਲ ਖਿਲਾਫ਼ ਭਾਜਪਾ ਵੱਲੋਂ ਪੰਜਾਬ ਭਰ 'ਚ ਭਲਕੇ ਹੋਵੇਗਾ ਰੋਸ ਮੁਜ਼ਾਹਰਾ
  • bjp protests against congress in chandigarh
    ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼
  • harinder pal singh chandumajra  punjab bandh
    ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ
  • chief electoral officer  religious places  political flex banners
    ਮੁੱਖ ਚੋਣ ਅਫ਼ਸਰ ਵੱਲੋਂ ਧਾਰਮਿਕ ਸਥਾਨਾਂ ਤੋਂ ਸਿਆਸੀ ਫ਼ਲੈਕਸ ਉਤਾਰਨ ਦੇ ਨਿਰਦੇਸ਼
  • cold hits punjab  weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • ssp aditya and adc gursimran dhillon visit drug hotspot areas
      SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +