ਚੰਡੀਗੜ੍ਹ (ਪਾਲ) : ਸ਼ਹਿਰ ’ਚ ਅਗਲੇ ਤਿੰਨ ਦਿਨ ਤੱਕ ਬਾਰਸ਼ ਦੀਆਂ ਗਤੀਵਿਧੀਆਂ ਵੱਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 13 ਤੋਂ 15 ਸਤੰਬਰ ਵਿਚਕਾਰ ਚੰਡੀਗੜ੍ਹ ’ਚ ਕੁੱਝ ਥਾਵਾਂ ’ਤੇ ਭਾਰੀ ਬਾਰਸ਼ ਹੋ ਸਕਦੀ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਸਵੇਰੇ ਮੌਸਮ ਸਾਫ਼ ਰਿਹਾ ਅਤੇ ਧੁੱਪ ਖਿੜੀ ਰਹੀ। ਸ਼ਾਮ ਕਰੀਬ 5 ਵਜੇ ਤੋਂ ਬਾਅਦ ਲਗਭਗ 10 ਮਿੰਟ ਹਲਕੀ ਬਾਰਸ਼ ਹੋਈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਰਿਹਾ। ਘੱਟੋ-ਘੱਟ ਤਾਪਮਾਨ 25.5 ਡਿਗਰੀ ਰਿਹਾ, ਜੋ ਆਮ ਨਾਲੋਂ 1 ਡਿਗਰੀ ਵੱਧ ਹੈ। ਸ਼ੁੱਕਰਵਾਰ ਸ਼ਾਮ 5:30 ਵਜੇ ਤੱਕ 1.2 ਮਿਮੀ ਬਾਰਸ਼ ਦਰਜ ਕੀਤੀ ਗਈ। ਜੂਨ ਤੋਂ ਹੁਣ ਤੱਕ ਚੰਡੀਗੜ੍ਹ ’ਚ 659.3 ਮਿਲੀਮੀਟਰ ਮੌਸਮੀ ਬਾਰਸ਼ ਦਰਜ ਹੋ ਚੁੱਕੀ ਹੈ, ਜੋ ਆਮ ਨਾਲੋਂ 18.2 ਫੀਸਦੀ ਘੱਟ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ 24 ਡਿਗਰੀ ਰਹਿਣ ਦਾ ਸੰਭਾਵਨਾ ਹੈ।
13 ਸਤੰਬਰ ਨੂੰ ਵੀ ਤਾਪਮਾਨ 35 ਡਿਗਰੀ ਦੇ ਆਸ-ਪਾਸ ਰਹੇਗਾ। 14 ਸਤੰਬਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ 23 ਡਿਗਰੀ ਰਹਿ ਸਕਦਾ ਹੈ। ਇਸ ਤੋਂ ਬਾਅਦ 15 ਅਤੇ 16 ਸਤੰਬਰ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 22 ਅਤੇ 23 ਡਿਗਰੀ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ’ਚ 13 ਤੋਂ 15 ਸਤੰਬਰ ਤੱਕ ਵੱਖ-ਵੱਖ ਥਾਵਾਂ ’ਤੇ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿਚ 13 ਅਤੇ 14 ਸਤੰਬਰ ਨੂੰ ਵੱਖ-ਵੱਖ ਥਾਵਾਂ ’ਤੇ ਭਾਰੀ ਬਾਰਸ਼ ਹੋ ਸਕਦੀ ਹੈ। 16 ਅਤੇ 17 ਸਤੰਬਰ ਨੂੰ ਕਿਸੇ ਤਰ੍ਹਾਂ ਦੀ ਭਾਰੀ ਬਾਰਸ਼ ਦੀ ਚਿਤਾਵਨੀ ਨਹੀਂ ਹੈ।
ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
NEXT STORY