ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਦੁਪਹਿਰ ਤੋਂ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਜਲੰਧਰ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਜਦਕਿ ਕਈ ਇਲਾਕਿਆਂ ਵਿਚ ਹਲਕੀ ਬੁੰਦਾਬਾਂਦੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਉਧਰ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਤੰਬਰ ਮਹੀਨੇ ਵਿਚ ਪੰਜਾਬ ਅੰਦਰ ਔਸਤ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿਚ 1 ਤੋਂ 15 ਸਤੰਬਰ ਤੱਕ ਕੁੱਲ 34.2 ਮਿਲੀਮੀਟਰ ਬਾਰਿਸ਼ ਹੋਈ ਹੈ ਜੋ ਕਿ ਔਸਤ ਤੋਂ ਕਿਤੇ ਘੱਟ ਹੈ। ਦੂਜੇ ਪਾਸੇ ਹਿਮਾਚਲ ਦੀਆਂ ਉਚੀਆਂ ਚੋਟੀਆਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਲਗਭਗ ਆਮ ਤਾਪਮਾਨ 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਸਹੇਲੀ ਦੀ ਅਸ਼ਲੀਲ ਵੀਡੀਓ ਨੇ ਕਰਾ 'ਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ Ayushman ਯੋਜਨਾ ਦਾ ਲਾਭ ਲੈਣ ਵਾਲੇ ਦੇਣ ਧਿਆਨ, ਸਿਹਤ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
NEXT STORY