ਤਰਨਤਾਰਨ (ਰਮਨ) - ਰੋਜ਼ੀ-ਰੋਟੀ ਲਈ ਵਿਦੇਸ਼ ਦੀ ਧਰਤੀ ਇਟਲੀ ਗਏ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਨੌਜਵਾਨ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਕਾਬਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦਰਸ਼ਨ ਸਿੰਘ ਕਮਾਈ ਕਰਨ ਲਈ ਇਟਲੀ ਗਿਆ ਸੀ, ਜਿਸ ਦੀ 26 ਜਨਵਰੀ ਨੂੰ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਇਟਲੀ ਦੇ ਰੋਮ ਸ਼ਹਿਰ ਦੇ ਇਕ ਕਾਫ਼ੀ ਸ਼ਾੱਪ ’ਤੇ ਬਤੌਰ ਕੁੱਕ ਦਾ ਕੰਮ ਕਰਦਾ ਸੀ। ਉਸ ਦੀ ਉਥੇ ਮੌਤ ਕਿਵੇ ਹੋਈ, ਦੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ।
ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

ਮ੍ਰਿਤਕ ਨੌਜਵਾਨ ਦੇ ਪਿਤਾ ਵਲੋਂ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ ਕਿ ਉਹ ਉਸ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਉਣ ’ਚ ਮਦਦ ਕਰਨ। ਜ਼ਿਕਰਯੋਗ ਹੈ ਕਿ ਵਿਦੇਸ਼ ਦੀ ਧਰਤੀ ’ਤੇ ਬਹੁਤ ਸਾਰੇ ਨੌਜਵਾਨ ਪੜ੍ਹਾਈ ਕਰਨ ਦੇ ਬਹਾਨੇ ਕਮਾਈ ਕਰਨ ਲਈ ਜਾਂਦੇ ਹਨ, ਤਾਂ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਸੌਖੇ ਅਤੇ ਸਹੀ ਤਰੀਕੇ ਨਾਲ ਹੋ ਸਕੇ। ਵਿਦੇਸ਼ ’ਚ ਜਦੋਂ ਕਿਸੇ ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ ਤਾਂ ਦੂਰ ਬੈਠੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਆਖਰੀ ਵਾਰ ਦੇਖਣ ਲਈ ਤਰਸ ਜਾਂਦੇ ਹਨ।
ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ
ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
ਸਰਕਾਰ ਦੀ ਸ਼ਹਿ ’ਤੇ ਵਾਪਰੀ ਲਾਲ ਕਿਲ੍ਹੇ ਵਾਲੀ ਘਟਨਾ : ਢੱਡਰੀਆਂ ਵਾਲੇ
NEXT STORY