ਪਠਾਨਕੋਟ (ਆਦਿੱਤਿਆ)- ਜ਼ਿਲ੍ਹਾ ਪਠਾਨਕੋਟ ਦੇ ਪਿੰਡ ਧੋਬੜਾ ਦੇ ਆਈ. ਟੀ. ਬੀ. ਪੀ. ਦੀ 29 ਬਟਾਲੀਅਨ ’ਚ ਤਾਇਨਾਤ ਹੈੱਡ ਕਾਂਸਟੇਬਲ ਦਲਜੀਤ ਸਿੰਘ ਦੀ ਡੇਂਗੂ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਮ੍ਰਿਤਕ ਸਿਪਾਹੀ ਦਲਜੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਮੁੰਡਾ 12 ਸਾਲ ਪਹਿਲਾਂ ਆਈ. ਟੀ. ਬੀ. ਪੀ. ਦੀ 29 ਬਟਾਲੀਅਨ ’ਚ ਬਤੌਰ ਹੈੱਡ ਕਾਂਸਟੇਬਲ ਤਾਇਨਾਤ ਸੀ । ਇਸ ਵੇਲੇ ਉਹ ਜਬਲਪੁਰ ’ਚ ਤਾਇਨਾਤ ਸੀ ਅਤੇ ਉਹ 15 ਦਿਨਾਂ ਦੀ ਛੁੱਟੀ ’ਤੇ ਘਰ ਆਇਆ ਸੀ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ
ਘਰ ਆਉਣ ਤੋਂ ਬਾਅਦ ਉਹ ਬੀਮਾਰ ਹੋ ਗਿਆ, ਜਿਸ ਕਾਰਨ ਉਸ ਨੂੰ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡੇਂਗੂ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਮੁੰਡੇ ਦਾ 7 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਇਕ ਧੀ ਵੀ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਲ 2023 'ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ
NEXT STORY