ਸੁਜਾਨਪੁਰ (ਜੋਤੀ/ਬਖਸੀ)- ਸੁਜਾਨਪੁਰ ਪੁਲਸ ਨੇ 3 ਲੋਕਾਂ ਤੋਂ 35 ਕਿਲੋ ਗ੍ਰਾਂਮ ਭੁੱਕੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਪੰਜਾਬ ਤੇ ਜੰਮੂ ਕਸ਼ਮੀਰ ਦੇ ਮੁੱਖ ਐਂਟਰੀ ਮਾਧੋਪੁਰ ਵਿਚ ਸਥਿਤ ਇੰਟਰ ਸਟੇਟ ਨਾਕੇ ’ਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਤੇ ਉਥੋਂ ਪੈਦਲ ਲੰਘਣ ਵਾਲੇ ਲੋਕਾਂ ਦੀ ਚੈਕਿੰਗ ਕਰ ਰਹੀ ਸੀ। ਜਿਸ ਦੌਰਾਨ ਉਨ੍ਹਾਂ ਵੇਖਿਆ ਕਿ ਤਿੰਨ ਵਿਅਕਤੀ ਜਿਨ੍ਹਾਂ ਵਿਚ 2 ਵਿਅਕਤੀਆਂ ਨੇ ਆਪਣੇ ਮੋਢਿਆਂ 'ਤੇ ਬੈਗ ਚੁੱਕੇ ਹੋਏ ਸੀ, ਜੋ ਕਿ ਨਾਕੇ ਤੇ ਤੈਨਾਤ ਪੁਲਸ ਕਰਮਚਾਰੀਆਂ ਨੂੰ ਵੇਖ ਕੇ ਆਪਣੇ ਮੋਢਿਆ ਤੋਂ ਬੈਗ ਝਾੜੀਆਂ ਵਿਚ ਸੁੱਟ ਕੇ ਫਰਾਰ ਹੋਣ ਲੱਗੇ ਤਾਂ ਪੁਲਸ ਨੇ ਮੌਕੇ ਤੇ ਤਿੰਨਾਂ ਵਿਅਕਤੀਆਂ ਨੂੰ ਫੜ ਲਿਆ ਅਤੇ ਬੈਗ ਦੀ ਤਾਲਾਸ਼ੀ ਲਈ ਤਾਂ ਉਸ ਵਿਚੋਂ 35 ਕਿਲੋਂ ਭੁੱਕੀ ਬਰਾਮਦ ਕੀਤੀ।
ਪੁੱਛਗਿਛ ਦੌਰਾਨ ਦੋਸ਼ੀਆਂ ਦੀ ਪਹਿਚਾਣ ਜੁਝਾਰ ਸਿੰਘ ਪੁੱਤਰ ਬਖਤਾਵਰ ਸਿੰਘ ਨਿਵਾਸੀ ਨਵਾਂਸ਼ਹਿਰ, ਹਰਦੀਪ ਸਿੰਘ ਉਰਫ ਦੀਪਾ ਪੁੱਤਰ ਪਾਖਰ ਸਿੰਘ ਵਾਸੀ ਹੁਸ਼ਿਆਰਪੁਰ ਤੇ ਤਰੁਣਜੀਤ ਸਿੰਘ ਉਰਫ ਮੋਨੂੰ ਪੁੱਤਰ ਦਰਸ਼ਨ ਨਿਵਾਸੀ ਲੁਧਿਆਣਾ ਦੇ ਰੂਪ ਵਿਚ ਹੋਈ। ਜਿਸ ਦੇ ਚੱਲਦੇ ਪੁਲਸ ਨੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਧਾਰਾ 15-61-85 ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਦੀ ਗਠਿਤ ਕਮੇਟੀ ਨੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ
NEXT STORY