ਝਬਾਲ/ਬੀੜ ਸਾਹਿਬ (ਲਾਲੂ ਘੁੰਮਣ, ਬਖਤਾਵਰ, ਭਾਟੀਆ) - ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਵੀਰਵਾਰ ਦੁਪਹਿਰ 12 ਵਜੇਂ ਦੋ ਅਣਪਛਾਤੇ ਚੋਰਾਂ ਵੱਲੋਂ ਪਾਰਕਿੰਗ ਤੋਂ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ਰਧਾਲੂ ਬਲਦੇਵ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਹੇਰ ਕਲੋਨੀ ਬਲਾਕ ਵੇਰਕਾ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਪਲਟੀਨਾ ਮੋਟਰਸਾਈਕਲ ਨੰ. ਪੀ. ਬੀ. 02 ਐੱਕਸ 2214 'ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਉਸ ਨੇ ਦੱਸਿਆ ਕਿ ਜਦੋਂ ਉਹ ਮੋਟਰਸਾਈਕਲ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹਾ ਕਰਕੇ ਮੱਥਾ ਟੇਕਣ ਗਏ ਪਰ ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਗਾਇਬ ਸੀ। ਇਸ ਸਬੰਧੀ ਉਨ੍ਹਾਂ ਨੇ ਗੁ. ਸਾਹਿਬ ਦੇ ਪ੍ਰਬੰਧਕਾ ਨੂੰ ਸੂਚਿਤ ਕੀਤਾ ਹੈ। ਮੈਨੇਜਰ ਭਾਈ ਜਸਪਾਲ ਸਿੰਘ ਢੱਡੇ ਨੇ ਦੱਸਿਆ ਕਿ ਸ਼ਰਧਾਲੂ ਵੱਲੋਂ ਮੋਟਸਾਈਕਲ ਪਾਰਕਿੰਗ ਤੋਂ ਬਾਹਰ ਖੜ੍ਹਾ ਹੋਣ ਕਾਰਨ ਚੋਰੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨ ਗੁ. ਸਾਹਿਬ ਵਿਖੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਹਨ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਆਪਣੇ ਵਹੀਕਲ ਗੁ. ਸਾਹਿਬ ਦੀ ਪਾਰਕਿੰਗ 'ਚ ਲਗਾ ਕੇ ਪਰਚੇ ਲੈਣ ਦੀ ਅਪੀਲ ਕਰਦਿਆ ਦੱਸਿਆ ਕਿ ਅਣਪਛਾਤੇ ਚੋਰਾਂ ਵਿਰੁੱਧ ਥਾਣਾ ਝਬਾਲ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਨਸ਼ਾ ਕਰਨ ਤੋਂ ਰੋਕਣ 'ਤੇ ਪੁੱਤ ਨੇ ਕੁਹਾੜੀ ਨਾਲ ਵੱਢਿਆ ਪਿਓ
NEXT STORY