ਲੁਧਿਆਣਾ(ਪਾਲੀ)-ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਸਰਕਾਰ ਦਾ ਵਿਸਤਾਰ ਕਰਦੇ ਹੋਏ ਪੂਰੇ ਪੰਜਾਬ ਵਿਚੋਂ 9 ਕੈਬਨਿਟ ਮੰਤਰੀ ਬਣਾਏ ਗਏ ਹਨ, ਜਿਨ੍ਹਾਂ 'ਚੋਂ ਲੁਧਿਆਣਾ ਦੇ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ। ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਬਣਨ ਨਾਲ ਕਾਂਗਰਸੀ ਆਗੂਆਂ 'ਚ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਪਿਛਲੇ ਦਿਨੀ 'ਜਗ ਬਾਣੀ' ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਦੀ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ, ਜੋ ਅੱਜ ਭਾਰਤ ਭੂਸ਼ਣ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਨਾਲ ਸੱਚ ਸਾਬਿਤ ਹੋਈ। ਪ੍ਰਕਾਸ਼ਿਤ ਹੋਈ ਖ਼ਬਰ 'ਚ ਲਿਖਿਆ ਗਿਆ ਸੀ ਕਿ ਜੇਕਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮੇਅਰ ਨਹੀਂ ਬਣਦੀ ਤਾਂ ਭਾਰਤ ਭੂਸ਼ਣ ਆਸ਼ੂ ਦਾ ਕੈਬਨਿਟ ਮੰਤਰੀ ਬਣਨਾ ਲਗਭਗ ਤੈਅ ਹੈ।
ਸ਼ਰਾਰਤੀ ਅਨਸਰਾਂ ਨੇ ਅੱਧੀ ਦਰਜਨ ਸਾਨ੍ਹਾਂ ਨੂੰ ਤੇਜ਼ਾਬ ਪਾ ਕੇ ਸਾੜਿਆ
NEXT STORY