ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਆਪਣੇ ਇਤਰਾਜ਼ ਅਤੇ ਲੋੜੀਂਦੀਆਂ ਸੋਧਾਂ ਦੇ ਅਹਿਮ ਨੁਕਤੇ ਅਧਿਕਾਰਤ ਤੌਰ ’ਤੇ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਗਏ ਹਨ। ਇਹ ਫੈਸਲਾ 29 ਜੂਨ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਲਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸੋਧਾਂ ਸਬੰਧੀ ਅਧਿਕਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਉਨ੍ਹਾਂ ਦੇ ਅਧਿਕਾਰਤ ਈ-ਮੇਲ ਪਤਿਆਂ ’ਤੇ ਭੇਜ ਦਿੱਤੇ ਗਏ ਹਨ।
ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
ਇਸ ਤੋਂ ਇਲਾਵਾ ਇਹ ਪੱਤਰ ਰਜਿਸਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਤ ਹੈ ਕਿ ਇਹ ਕਾਨੂੰਨ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਗਿਆ ਸੀ, ਜਿਸ ਕਾਰਨ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ 'ਚ ਜੁੱਟੀ
NEXT STORY