ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)— ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਜੇ. ਪੀ. ਨੱਡਾ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਸ੍ਰੀ ਕੇਸਗੜ੍ਹ ਸਾਹਿਬ 'ਚ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਜੇ. ਪੀ. ਨੱਡਾ ਨੇ ਕਿਹਾ ਕਿ ਉਹ ਖੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਸ੍ਰੀ ਕੇਸਗੜ੍ਹ ਸਾਹਿਬ 'ਚ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸ ਇਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਾਨੂੰ ਪ੍ਰੇਰਿਤ ਕਰਦੀਆਂ ਹਨ। ਇਸੇ ਕਰਕੇ ਉਹ ਅੱਜ ਇਥੇ ਮੱਥਾ ਟੇਕਣ ਲਈ ਪਹੁੰਚੇ ਹਨ।
ਇਸ ਮੌਕੇ ਜੈਰਾਮ ਠਾਕੁਰ ਨੇ ਕਿਹਾ ਕਿ ਸ੍ਰੀ ਕੇਸਗੜ੍ਹ ਸਾਹਿਬ ਇਕ ਪਵਿੱਤਰ ਸਥਾਨ ਹੈ ਅਤੇ ਉਨ੍ਹਾਂ ਨੂੰ ਇਥੇ ਪਹਿਲੀ ਵਾਰ ਆਉਣ ਦਾ ਮੌਕਾ ਮਿਲਿਆ ਹੈ। ਉਥੇ ਹੀ ਜਦੋਂ 550ਵੇਂ ਪ੍ਰਕਾਸ਼ ਮੌਕੇ 'ਤੇ ਗੁਰੂ ਦੇ ਲੋਹਾਰ ਰਸਤੇ 'ਚ ਲੱਗੇ ਹਿਮਾਚਲ ਦੇ ਟੋਲ ਟੈਕਸ ਨੂੰ ਹਟਾਉਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਅਜੇ ਹੁਣੇ ਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ। ਜੇਕਰ ਉਨ੍ਹਾਂ ਦੇ ਕੋਲ ਕੋਈ ਲਿਖਤੀ ਪ੍ਰਸਤਾਵ ਆਵੇਗਾ ਤਾਂ ਜ਼ਰੂਰ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਟੋਲ ਪਲਾਜ਼ਾ ਹਟਾਇਆ ਜਾ ਸਕੇ।
ਸ੍ਰੀ ਅਨੰਦਪੁਰ ਸਾਹਿਬ ਤੋਂ ਲੈ ਕੇ ਨੈਨਾ ਦੇਵੀ ਤੱਕ ਬਣਨ ਵਾਲੇ ਰੋਡ ਦੇ ਪ੍ਰਾਜੈਕਟ 'ਚ ਹੋ ਰਹੀ ਦੇਰੀ ਬਾਰੇ ਜੈਰਾਮ ਠਾਕੁਰ ਨੇ ਕਿਹਾ ਕਿ ਇਹ ਮਸਲਾ ਉਨ੍ਹਾਂ ਦੇ ਵਿਚਾਰ ਅਧੀਨ ਹੈ ਅਤੇ ਇਸ ਸਬੰਧ 'ਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਕੇ ਸਿਰੇ ਚੜ੍ਹਾਉਣ ਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਲਾਹੌਰ ਰਸਤੇ 'ਚ ਹਿਮਾਚਲ ਸਰਕਾਰ ਵੱਲੋਂ ਲਗਾਏ ਗਏ ਟੋਲ ਪਲਾਜ਼ਾ ਦੇ ਸਬੰਧ 'ਚ ਬੋਲਦੇ ਹੋਏ ਕਿਹਾ ਕਿ ਜਲਦੀ ਹੀ ਐੱਸ. ਜੀ. ਪੀ. ਸੀ. ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੁੱਖ ਮੰਤਰੀ ਨੂੰ ਇਸ ਸਬੰਧੀ ਲਿਖਤੀ ਐਪਲੀਕੇਸ਼ਨ ਵੀ ਦੇਣਗੇ।
ਸੁਖਬੀਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ 'ਤੇ ਆਸ਼ੂ ਦਾ ਗੈਰ-ਜ਼ਿੰਮੇਵਾਰਾਨਾ ਬਿਆਨ
NEXT STORY