ਮੋਗਾ (ਬਿੰਦਾ) - ਦੇਸ਼ ਵਿਚ ਮਾਸੂਮ ਬੱਚੀਆਂ ਨਾਲ ਦਿਨੋ-ਦਿਨ ਵੱਧ ਰਹੇ ਜਬਰ-ਜ਼ਨਾਹ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਵਿਸ਼ੇਸ਼ ਕਦਮ ਚੁੱਕਣਾ ਚਾਹੀਦਾ ਹੈ, ਜੇਕਰ ਸਰਕਾਰ ਵੱਲੋਂ ਇਸ ਸਬੰਧੀ ਸਖਤੀ ਨਾ ਵਰਤੀ ਗਈ ਤਾਂ ਆਉਣ ਵਾਲੇ ਸਮੇਂ 'ਚ ਜਬਰ-ਜ਼ਨਾਹ ਕਰਨ ਵਾਲਿਆਂ ਦੇ ਹੌਸਲੇ ਹੋਰ ਵੀ ਬੁਲੰਦ ਹੋਣਗੇ ਤੇ ਲੜਕੀਆਂ ਦੇ ਲਿੰਗ ਅਨੁਪਾਤ 'ਚ ਵੀ ਕਮੀ ਦੇਖਣ ਨੂੰ ਮਿਲ ਸਕਦੀ ਹੈ। 'ਪੰਜਾਬ ਕੇਸਰੀ', 'ਜਗ ਬਾਣੀ' ਵੱਲੋਂ ਸ਼ੁਰੂ ਕੀਤੀ ਗਈ ਇਸ ਸਬੰਧੀ ਮੁਹਿੰਮ ਸ਼ਲਾਘਾਯੋਗ ਹੈ।
* ਜ਼ਿਲਾ ਕੋਆਰਡੀਨੇਟਰ ਐੱਸ. ਕੇ. ਬਾਂਸਲ ਨੇ ਕਿਹਾ ਦੇਸ਼ ਭਰ ਵਿਚ ਨਾਰੀ ਨੂੰ ਸਭ ਤੋਂ ਉੱਤਮ ਮੰਨਿਆ ਜਾਂਦਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਜਬਰ-ਜ਼ਨਾਹ ਦੇ ਕੇਸ ਕਾਫੀ ਦੇਖਣ ਨੂੰ ਮਿਲ ਰਹੇ ਹਨ, ਜਿਸ ਕਾਰਨ ਲੋਕਾਂ 'ਚ ਲੜਕੀਆਂ ਨੂੰ ਲੈ ਕੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਰਕਾਰ ਨੂੰ ਜਬਰ-ਜ਼ਨਾਹ ਕਰਨ ਵਾਲਿਆਂ ਲਈ ਫਾਂਸੀ ਦੇਣ ਦਾ ਕਾਨੂੰਨ ਤੁਰੰਤ ਬਣਾਉਣਾ ਚਾਹੀਦਾ ਹੈ।
* ਸੁਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਬੱਚੀਆਂ ਨਾਲ ਜਬਰ-ਜ਼ਨਾਹ ਕਰਨ ਵਾਲਿਆਂ ਨੂੰ ਜਿਊਣ ਦਾ ਕੋਈ ਹੱਕ ਨਹੀਂ। ਸਮਾਜ ਲਈ ਇਹ ਲੋਕ ਕਲੰਕ ਹਨ, ਇਸ ਲਈ ਜਬਰ-ਜ਼ਨਾਹ ਦੇ ਮਾਮਲੇ ਵਿਚ ਕਾਨੂੰਨ ਸਖਤ ਹੋਣਾ ਚਾਹੀਦਾ ਹੈ ਤੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹਦੀ ਹੈ।
* ਸਮਾਜ ਸੇਵੀ ਸੁਮਿਤ ਚਾਵਲਾ ਨੇ ਕਿਹਾ ਕਿ ਦੇਸ਼ 'ਚ ਛੋਟੀਆਂ ਬੱਚੀਆਂ ਨਾਲ ਜਬਰ-ਜ਼ਨਾਹ ਦੇ ਮਾਮਲੇ ਵੱਧ ਰਹੇ ਹਨ, ਜਿਸ ਕਾਰਨ ਹੁਣ ਬੱਚੀਆਂ ਨੂੰ ਘਰੋਂ ਇਕੱਲੇ ਭੇਜਣ 'ਚ ਬਹੁਤ ਡਰ ਲੱਗਦਾ ਹੈ, ਜੇਕਰ ਬੱਚੀਆਂ ਲਾਲ ਜਬਰ-ਜ਼ਨਾਹ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਕਾਨੂੰਨ ਲਾਗੂ ਹੋ ਜਾਵੇ ਤਾਂ ਕਾਫੀ ਹੱਦ ਤੱਕ ਬੱਚੀਆਂ ਸੁਰੱਖਿਅਤ ਹੋ ਜਾਣਗੀਆਂ।
ਰਾਸ਼ਨ ਕਾਰਡ ਕੱਟੇ ਜਾਣ ਕਾਰਨ ਲੋਕਾਂ 'ਚ ਰੋਸ
NEXT STORY