ਮੋਹਾਲੀ (ਮੁਹਾਲੀ) : ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਪੁਲਸ ਦੇ ਬਰਖ਼ਾਸਤ ਡੀ. ਐੱਸ. ਪੀ. ਤੇ ਸਾਬਕਾ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਬੀਤੀ 13 ਫਰਵਰੀ ਨੂੰ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਐੱਨ. ਐੱਸ. ਗਿੱਲ ਦੀ ਅਦਾਲਤ ਨੇ ਪੰਜਾਬ ਪੁਲਸ ਵੱਲੋਂ ਦਰਜ ਨਸ਼ਾ ਤਸਕਰੀ ਕੇਸਾਂ (7 ਕੇਸਾਂ) ਦਾ ਨਿਬੇੜਾ ਕਰਦਿਆਂ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੰਦਿਆਂ ਇਕ ਕੇਸ ਵਿਚ 12 ਸਾਲ ਅਤੇ ਹੋਰ ਵੱਖ-ਵੱਖ ਕੇਸਾਂ ਵਿਚ 10-10 ਸਾਲ ਕੈਦ ਦੀ ਸਜ਼ਾ ਸੁਣਾਈ ਸੀ।
ਦੂਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵੱਲੋਂ ਜਗਦੀਸ਼ ਭੋਲਾ ਤੇ ਹੋਰਨਾਂ ਖ਼ਿਲਾਫ਼ 6 ਹਜ਼ਾਰ ਕਰੋੜ ਦੀ ਡਰੱਗ ਮਨੀ ਦਾ ਵੱਖਰਾ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਸੁਣਵਾਈ ਵੀ ਸੀ. ਬੀ. ਆਈ. ਦੀ ਉਕਤ ਅਦਾਲਤ ਵਿਚ ਚਲ ਰਹੀ ਹੈ। ਪਿਛਲੇ ਦਿਨੀਂ ਜਗਦੀਸ਼ ਭੋਲਾ ਨੇ ਆਪਣੇ ਵਕੀਲ ਰਾਹੀਂ ਸੀ. ਬੀ. ਆਈ. ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਵੀਰਵਾਰ ਨੂੰ ਖੁੱਲ੍ਹੀ ਅਦਾਲਤ ਵਿਚ ਈ. ਡੀ. ਦੇ ਵਕੀਲ ਜਗਜੀਤ ਸਿੰਘ ਸਰਾਓ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਜਗਦੀਸ਼ ਭੋਲਾ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।
'ਜ਼ਿਲਾ ਕਾਂਗਰਸ ਸ਼ਹਿਰੀ ਦੀ 250 ਅਹੁਦੇਦਾਰਾਂ ਦੀ ਕਾਰਜਕਾਰਨੀ ਦਾ ਜਲਦ ਹੋਵੇਗਾ ਐਲਾਨ'
NEXT STORY