ਫਰੀਦਕੋਟ (ਜਗਤਾਰ) - ਪੰਜਾਬ 'ਚ ਹਿੰਦੂ ਆਗੂਆਂ ਦੇ ਕਤਲ ਮਾਮਲੇ 'ਚ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਨੂੰ ਫ਼ਰੀਦਕੋਟ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਜੱਗੀ ਜੌਹਲ ਅਤੇ ਤਲਜੀਤ ਸਿੰਘ ਖ਼ਿਲਾਫ਼ ਥਾਣਾ ਬਾਜਾਖਾਨਾ 'ਚ ਅੱਤਵਾਦੀ ਗਤੀਵਿਧੀਆਂ ਫੰਡਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਇਸ ਮਾਮਲੇ ਦੀ ਪੜਤਾਲ ਨੂੰ 90 ਦਿਨਾਂ 'ਚ ਮੁਕੰਮਲ ਕਰਨਾ ਸੀ ਪਰ ਅੱਜ ਤੱਕ ਅਪਰੇਸ਼ਨ ਸੈੱਲ ਇਸ ਮਾਮਲੇ ਦੀ ਪੜਤਾਲ ਮੁਕੰਮਲ ਨਹੀਂ ਕਰ ਸਕਿਆ। ਹਾਲਾਂਕਿ ਅਪਰੇਸ਼ਨ ਸੈੱਲ ਨੇ ਜਾਂਚ ਦਾ ਸਮਾਂ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਧੀਕ ਸੈਸ਼ਨ ਜੱੱਜ ਨੇ ਸਮਾਂ ਵਧਾਉਣ ਤੋਂ ਵੀ ਇਨਕਾਰ ਕਰ ਦਿੱਤਾ ਸੀ।
ਜ਼ੀਰਾ ਐਪੀਸੋਡ ਤੋਂ ਬਾਅਦ ਪੰਜਾਬ ਕਾਂਗਰਸ 'ਚ ਬਗਾਵਤ ਦੇ ਆਸਾਰ
NEXT STORY