ਬਟਾਲਾ (ਗੁਰਪ੍ਰੀਤ): ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੇਸ਼ੀ ਭੁਗਤਣ ਆਏ ਜੱਗੂ ਭਗਵਾਨਪੁਰੀਆ ਦੇ ਵਕੀਲ ਨੇ ਦੱਸਿਆ ਕਿ ਉਸ ਦੇ ਮੁਕੱਦਮੇ ਵਿੱਚ ਮਾਣਯੋਗ ਅਦਾਲਤ ਵੱਲੋਂ ਪੰਜ ਦਿਨ ਦਾ ਪੁਲਸ ਰਿਮਾਂਡ ਹੋਰ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਜੱਗੂ ਭਗਵਾਨਪੁਰੀਆ ਵੱਲੋਂ ਮਾਣਯੋਗ ਜੱਜ ਸਾਹਿਬ ਕੋਲ ਇਕ ਲਿਖਤੀ ਦਰਖ਼ਾਸਤ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ ਦਾ ਫਿਰ ਉਹੀ ਹਾਲ, ਪਰਾਲੀ ਸਾੜਨ ਦੇ ਮਾਮਲੇ 'ਚ ਸਭ ਤੋਂ ਅੱਗੇ, ਹੈਰਾਨ ਕਰੇਗਾ ਅੰਕੜਾ
ਦਰਖ਼ਾਸਤ ਵਿੱਚ ਜੱਗੂ ਭਗਵਾਨਪੁਰੀਆ ਨੇ ਦਾਅਵਾ ਕੀਤਾ ਹੈ ਕਿ ਉਸਨੂੰ ਐੱਮ. ਪੀ. ਕੋਲੋਂ ਜਾਨ ਦਾ ਖਤਰਾ ਹੈ ਅਤੇ ਕਿਸੇ ਵੀ ਵਕਤ ਉਸ 'ਤੇ ਹਮਲਾ ਕਰਵਾ ਸਕਦੇ ਹਨ। ਦੂਜੇ ਪਾਸੇ ਐੱਸਪੀ ਬਟਾਲਾ ਗੁਰਪ੍ਰਤਾਪ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਦਾਲਤ ਵੱਲੋਂ ਜੱਗੂ ਭਗਵਾਨਪੁਰੀਆ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਵਧਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਫਿਰ ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦਾ ਸੀ ਇਰਾਦਾ, DGP ਨੇ ਕੀਤਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਨੌਜਵਾਨ ਦੇ ਕਾਰਨਾਮਿਆਂ ਨੂੰ ਵੇਖ ਹਰ ਕੋਈ ਹੈਰਾਨ! ਸਟੰਟ ਅਜਿਹੇ ਕਿ...
NEXT STORY