ਪਟਿਆਲਾ/ਸਨੌਰ (ਮਨਦੀਪ ਜੋਸਨ)- ਖਨੌਰੀ ਕਿਸਾਨ ਮੋਰਚੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ਵਿਚ ਪਹੁੰਚ ਗਿਆ ਹੈ। ਉੱਧਰੋਂ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ 111 ਕਿਸਾਨਾਂ ਦੇ ਜਥੇ ਨੂੰ ਮਰਨ ਵਰਤ ’ਤੇ ਬਿਠਾਉਣ ਦਾ ਐਲਾਨ ਕਰ ਦਿੱਤਾ ਹੈ।
ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 48 ਘੰਟਿਆਂ ਤੋਂ ਪਾਣੀ ਪੀਣ ’ਚ ਵੀ ਦਿੱਕਤ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦੇ ਹਨ ਤਾਂ ਉਹ ਉਲਟੀ ਆਉਣ ਨਾਲ ਬਾਹਰ ਨਿਕਲ ਜਾਂਦਾ ਹੈ। ਉਨ੍ਹਾਂ ਦੇ ਸਰੀਰ ਦੇ ਅੰਗ ਅੰਦਰੋਂ ਕੰਮ ਕਰਨਾ ਬੰਦ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਸਰੀਰ ਪਾਣੀ ਨੂੰ ਵੀ ਪਚਾ ਨਹੀਂ ਪਾ ਰਿਹਾ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਰੀਰ ਮਲਟੀਪਲ ਆਰਗਨ ਫੇਲੀਅਰ ਵੱਲ ਨੂੰ ਵਧ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਸਥਿਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
ਕਿਸਾਨ ਆਗੂਆਂ ਨੇ ਦੱਸਿਆ ਕਿਸਾਨ ਬਹੁਤ ਹੀ ਭਾਵੁਕ ਹਨ, ਜਿਸ ਕਾਰਨ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਕੁਰਬਾਨੀ ਤੋਂ ਆਪਣੀ ਕੁਰਬਾਨੀ ਦੇਣਗੇ ਤੇ ਦੁਪਹਿਰ 2 ਵਜੇ 111 ਕਿਸਾਨਾਂ ਦਾ ਜੱਥਾ ਕਾਲੇ ਕੱਪੜੇ ਪਾ ਕੇ ਪੁਲਸ ਦੀ ਬੈਰੀਕੇਡ ਨੇੜੇ ਸ਼ਾਂਤਮਈ ਢੰਗ ਨਾਲ ਬੈਠ ਕੇ ਆਪਣਾ ਮਰਨ ਵਰਤ ਸ਼ੁਰੂ ਕਰੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਰਥਕ ਗੱਲਬਾਤ ਕਰਨ ਦੀ ਬਜਾਏ ਭਾਜਪਾ ਦੇ ਕੁਝ ਆਗੂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨ ਨੇਤਾਵਾਂ ਨੇ ਆਖਿਆ ਕਿ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਹੋਵੇਗਾ।
ਇਹ ਵੀ ਪੜ੍ਹੋ- ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਪੰਜਾਬ ਦਾ ਇਹ ਅਹਿਮ ਫਾਟਕ 2 ਦਿਨਾਂ ਲਈ ਬੰਦ ਰਹੇਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਗਰਾਂਦ ਮੌਕੇ ਗੁਰੂਘਰ ਤੋਂ ਮੱਥਾ ਟੇਕ ਕੇ ਪਰਤ ਰਹੀ ਔਰਤ ਨਾਲ ਹੋ ਗਈ ਅਣਹੋਣੀ, ਰਸਤੇ 'ਚ ਹੀ ਤਿਆਗੇ ਪ੍ਰਾਣ
NEXT STORY