ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ’ਚ ਕਿਸਾਨਾਂ ਦੀਆਂ ਮੰਗਾਂ ਦੀ ਆਵਾਜ਼ ਬੁਲੰਦ ਕਰਨ ਲਈ ਕੰਨਿਆ ਕੁਮਾਰੀ ਤੋਂ ਕੱਢੀ ਜਾ ਰਹੀ ਯਾਤਰਾ ਦਾ ਟਾਂਡਾ ਪਹੁੰਚਣ 'ਤੇ ਬੀ. ਕੇ. ਯੂ. ਆਜ਼ਾਦ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰੜਾ ਦੀ ਅਗਵਾਈ ’ਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਵਾਗਤ ਕੀਤਾ।
ਪੰਜਾਬ ਚੈਪਟਰ ਦੀ ਮੀਟਿੰਗ ਟਾਂਡਾ ਵਿਖੇ ਕਾਕਾ ਸਿੰਘ ਕੋਟੜਾ ਜਨਰਲ ਸਕੱਤਰ ਬੀ. ਕੇ. ਯੂ. ਸਿੱਧੂਪੁਰ ਅਤੇ ਅਮਰਜੀਤ ਸਿੰਘ ਰੜਾ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਕੌਮੀ ਕਿਸਾਨ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਆਖਿਆ ਕਿ ਬਜਟ ਵਿਚ ਸਰਕਾਰ ਨੇ ਕਿਸਾਨਾਂ ਨੂੰ ਕੀ ਦੇਣਾ ਸੀ। ਸਚਾਈ ਇਹ ਹੈ ਕਿ ਕੇਂਦਰ ਸਰਕਾਰ ਦੀ ਤਰ੍ਹਾਂ ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੀ ਹਿਤੈਸ਼ੀ ਹੈ ਅਤੇ ਕਿਸਾਨਾਂ ਦੇ ਮਸਲੇ ਇਨ੍ਹਾਂ ਸਰਕਾਰਾਂ ਦੇ ਏਜੰਡੇ ਵਿਚ ਨਹੀਂ ਹਨ। ਇਸੇ ਲਈ ਕਿਸਾਨਾਂ ਦੀਆਂ ਮੰਗਾਂ ਦੀ ਲੜਾਈ ਲੜਨ ਅਤੇ ਦੇਸ਼ ਦੇ ਕਿਸਾਨਾਂ ਨੂੰ ਹੱਕਾਂ ਦੀ ਰਾਖੀ ਲਈ ਲਾਮਬੰਦ ਅਤੇ ਜਾਗਰੂਕ ਕਰਨ ਲਈ ਇਹ ਯਾਤਰਾ ਕੱਢੀ ਜਾ ਰਹੀ ਹੈ, ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
ਆਖਿਆ ਕਿ ਇਸ ਯਾਤਰਾ ਦਾ ਉਦੇਸ਼ ਕਿਸਾਨ ਜਾਗਰੂਕਤਾ ਦੇ ਨਾਲ ਨਾਲ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤੇ ਦਾ ਵਿਰੋਧ, ਬਿਲੀ ਸੋਧ ਬਿੱਲ 2020, ਕਿਸਾਨ ਕਰਜ਼ਾ ਮੁਕਤੀ, ਖਨੌਰੀ ਸ਼ੰਭੂ ਮੋਰਚਿਆਂ ਤੇ ਕਿਸਾਨਾਂ ਤੇ ਹੋਏ ਤਸ਼ੱਦਦ ਅਤੇ ਚੋਰੀ ਹੋਏ ਸਾਮਾਨ ਦੀ ਭਰਪਾਈ ਅਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀਆਂ ਮੰਗਾਂ ਦੀ ਅਵਾਜ ਬੁਲੰਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਕਿਹਾ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ
ਉਕਤ ਆਗੂਆਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ , ਕਿਸਾਨਾਂ ਦੇ ਸਮੁੱਚੇ ਕਰਜ਼ ਮਾਫੀ, ਅਮਰੀਕਾ ਨਾਲ ਫ੍ਰੀ ਟਰੇਡ, ਬਿਜਲੀ ਸੋਧ ਐਕਟ ਦਾ ਵਿਰੋਧ ਕਰਨ ਦੇ ਨਾਲ ਨਾਲ ਐੱਮ. ਐੱਸ. ਪੀ. ਦੀ ਗਰੰਟੀ, ਗੰਨੇ ਦੇ ਬਕਾਏ ਅਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਖਿਲਾਫ ਵੀ ਮੋਰਚਾ ਖੋਲਿਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਬਾਗੜੀਆਂ ਪ੍ਰਧਾਨ ਪਗੜੀ ਸੰਭਾਲ ਲਹਿਰ, ਹਰਪ੍ਰੀਤ ਸਿੰਘ ਸਿੱਧੂ, ਸੁਖਬੀਰ ਸਿੰਘ ਚੌਹਾਨ, ਬਾਬਾ ਹਰਪ੍ਰੀਤ ਸਿੰਘ , ਕੁਲਵਿੰਦਰ ਸਿੰਘ, ਸ਼ਰਨਦੀਪ ਸਿੰਘ, ਤਜਿੰਦਰ ਸਿੰਘ, ਕੁਲਦੀਪ ਸਿੰਘ ਗਿੱਲ, ਬਲਵੰਤ ਸਿੰਘ, ਦਲਜੀਤ ਸਿੰਘ ਕੰਧਾਲਾ, ਰਵਿੰਦਰ ਸਿੰਘ ਸਹਿਬਾਜ਼ਪੁਰ, ਪ੍ਰੀਤਮ ਸਿੰਘ ਸੰਧੂ, ਬਲਜੀਤ ਸਿੰਘ, ਹਰਵਿੰਦਰ ਸਿੰਘ ਮਣੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਜਾ ਵੜਿੰਗ ਦਾ ਬਿਆਨ: ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ, ਅੰਮ੍ਰਿਤਸਰ ਦੇ ESI ਦਾ ਬੂਰਾ ਹਾਲ
NEXT STORY