ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਬਰਾੜ ਦੇ 'ਤ੍ਰਿਣਮੂਲ ਕਾਂਗਰਸ' ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਘਰ ਵਾਪਸੀ ਦੀਆਂ ਸੰਭਾਵਨਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ। ਜਗਮੀਤ ਬਰਾੜ ਆਉਣ ਵਾਲੇ ਦਿਨਾਂ 'ਚ ਘਰ ਵਾਪਸੀ ਮਤਲਬ ਕਿ ਕਾਂਗਰਸ 'ਚ ਵਾਪਸ ਸ਼ਾਮਲ ਹੋ ਸਕਦੇ ਹਨ। ਇਕ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਜਗਮੀਤ ਬਰਾੜ ਨੇ ਕਿਹਾ ਕਿ ਉਹ ਕਾਂਗਰਸ 'ਚ ਲੰਬਾ ਸਮਾਂ ਰਹੇ ਹਨ, ਇਸ ਲਈ ਪਾਰਟੀ ਆਗੂਆਂ ਨਾਲ ਉਨ੍ਹਾਂ ਦਾ ਮਿਲਣਾ-ਜੁਲਣਾ ਲੱਗਾ ਰਹਿੰਦਾ ਹੈ ਪਰ ਉਹ ਆਖਰੀ ਫੈਸਲਾ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲੈਣਗੇ। ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਘਰ ਵਾਪਸੀ ਵਾਲੀ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਉਨ੍ਹਾਂ ਨੇ ਤ੍ਰਿਣਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਗਮੀਤ ਬਰਾੜ ਨੇ ਸਾਲ 2014 'ਚ ਵੋਟਾਂ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ 'ਤੇ ਸਵਾਲ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢ ਦਿੱਤਾ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਣੇ ਸ਼ੁਰੂ ਕਰ ਦਿੱਤੇ ਸਨ ਪਰ ਬਾਅਦ 'ਚ ਉਹ ਨਵੰਬਰ, 2016 'ਚ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋ ਗਏ ਸਨ
ਸੁੱਚਾ ਸਿੰਘ ਲੰਗਾਹ ਦੀ ਸਿਹਤ ਵਿਗੜੀ, ਪੀ. ਜੀ. ਆਈ. ਕੀਤਾ ਰੈਫਰ
NEXT STORY