ਅੰਮ੍ਰਿਤਸਰ (ਸਾਗਰ, ਦਲਜੀਤ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਪੁਲਸ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਸੀ। ਮ੍ਰਿਤਕ ਗੈਂਗਸਟਰਾਂ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਅੱਜ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਟੀਮ ਵਲੋਂ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਇਸ ਮੌਕੇ ਗੈਂਗਸਟਰਾਂ ਦੇ ਪਰਿਵਾਰ ਵਾਲੇ ਵੀ ਪਹੁੰਚੇ ਹੋਏ ਹਨ। ਪਰਿਵਾਰ ਵਾਲੇ ਪੋਸਟਮਾਰਮ ਤੋਂ ਬਾਅਦ ਉਨ੍ਹਾਂ ਦੀ ਲਾਸ਼ਾਂ ਨੂੰ ਘਰ ਲੈ ਕੇ ਜਾਣਗੇ ਅਤੇ ਅਤਿੰਮ ਸੰਸਕਾਰ ਕਰਨਗੇ।
ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ
ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਪੋਸਟਮਾਰਮ ਕਰਨ ’ਤੇ ਡਾਕਟਰਾਂ ਨੇ ਜਿਥੇ ਉਨ੍ਹਾਂ ਦੇ ਸਰੀਰ ’ਚੋਂ ਗੋਲੀਆਂ ਕੱਢੀਆਂ, ਉਥੇ ਹੀ ਉਨ੍ਹਾਂ ਦੋਵਾਂ ਦੀਆਂ ਜੇਬਾਂ ’ਚੋਂ ਵੀ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਗੈਂਗਸਟਰਾਂ ਦੀਆਂ ਜੇਬਾਂ ’ਚੋਂ 26-27 ਦੇ ਕਰੀਬ ਗੋਲੀਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)
ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਸ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਨੂੰ ਫੜਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਭਕਨਾ ਪਹੁੰਚੀ ਸੀ। ਪਿੰਡ ’ਚ ਪਹਿਲਾਂ ਤੋਂ ਹੀ ਹਥਿਆਰਾਂ ਨਾਲ ਲੈਸ ਦੋਵੇਂ ਗੈਂਗਸਟਰ ਨੇ ਪੁਲਸ ਦੇ ਆਉਂਦੇ ਸਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਲਗਭਗ ਛੇ ਘੰਟੇ ਤੋਂ ਵੱਧ ਚੱਲੇ ਪੁਲਸ ਅਤੇ ਗੈਂਗਸਟਰਾਂ ਦੇ ਇਸ ਆਪਰੇਸ਼ਨ ਦੌਰਾਨ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਮਾਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਪਰਿਵਾਰ ਲਈ ਕਾਲ ਬਣ ਕੇ ਆਇਆ ਮੀਂਹ, ਪਟਿਆਲਾ ਵਿਖੇ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
NEXT STORY