ਗੁਰਦਾਸਪੁਰ(ਗੁਰਪ੍ਰੀਤ)- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਖਵਾਂ ਨੇ ਦਾਅਵਾ ਕੀਤਾ ਹੈ ਕਿ ਚੋਣ ਨਤੀਜੇ ਵੋਟਿੰਗ ਤੋਂ ਪਹਿਲਾਂ ਹੀ ਆਪ ਦੇ ਹੱਕ 'ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਪਿੰਡ ਸੇਖਵਾਂ ਵਿੱਚ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋਕਤੰਤਰਕ ਹੱਕ ਦਾ ਜ਼ਰੂਰ ਇਸਤੇਮਾਲ ਕਰਨ ਅਤੇ ਵੋਟਿੰਗ ਵਿੱਚ ਵੱਧ ਤੋਂ ਵੱਧ ਭਾਗ ਲੈਣ।
ਇਹ ਵੀ ਪੜ੍ਹੋ-ਪਠਾਨਕੋਟ ਜ਼ਿਲ੍ਹੇ 'ਚ ਹੁਣ ਤੱਕ ਦੀ ਦੇਖੋ ਵੋਟਿੰਗ, ਠੰਡ ਬਾਵਜੂਦ ਬੂਥਾਂ ’ਤੇ ਵਧੀ ਭੀੜ

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਲੋਕਾਂ ਵੱਲੋਂ ਇੰਨਾ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣ ਮੈਦਾਨ ਵਿੱਚ ਸਾਰੀਆਂ ਮੁੱਖ ਰਾਜਨੀਤਿਕ ਪਾਰਟੀਆਂ ਮੌਜੂਦ ਹਨ ਅਤੇ ਵੱਡੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਜ਼ੋਰਦਾਰ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਦੇ ਅਨੁਸਾਰ ਲੋਕ ਇਹਨਾਂ ਚੋਣਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਨਾਲ ਜੋੜ ਕੇ ਵੀ ਦੇਖ ਰਹੇ ਹਨ, ਜਿਸ ਕਾਰਨ ਵੋਟਰਾਂ ਵਿੱਚ ਵਧੇਰੇ ਰੁਚੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ
ਪੰਜਾਬ: ਚੋਣ ਡਿਊਟੀ 'ਤੇ ਜਾਂਦੇ ਅਧਿਆਪਕ ਜੋੜੇ ਦੀ ਦਰਦਨਾਕ ਮੌਤ! ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
NEXT STORY