ਅੱਪਰਾ (ਅਜਮੇਰ ਚਾਨਾ)— ਇੱਥੋਂ ਨਜ਼ਦੀਕੀ ਪਿੰਡ ਮੋਰੋਂ ਦੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਲੰਧਰ ਦੇ ਮੀਤ ਪ੍ਰਧਾਨ ਸ੍ਰ. ਮੋਹਣ ਸਿੰਘ ਨੂੰ ਉਸ ਵਕਤ ਵੱਡਾ ਸਦਮਾ ਲੱਗਾ ਜਦੋਂ ਉਸਦੇ ਨੌਜਵਾਨ ਪੁੱਤਰ ਦਾ ਦੁਬਈ ਵਿਚ ਅਚਾਨਕ ਦਿਹਾਂਤ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਸੂਚਨਾ ਅਨੁਸਾਰ ਕਿਸਾਨ ਆਗੂ ਦਾ ਸਪੁੱਤਰ ਜਗਤਾਰ ਸਿੰਘ ਦੁਬਈ ਵਿਚ ਰੋਜ਼ੀ ਰੋਟੀ ਦੀ ਭਾਲ ਵਿਚ ਮਿਹਨਤ ਮੁਸ਼ੱਕਤ ਕਰਨ ਲਈ ਗਿਆ ਹੋਇਆ ਸੀ ਅਤੇ ਪਿਛਲੇ ਦਸ ਸਾਲ ਤੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਪਰ ਦਸ ਦਿਨ ਪਹਿਲਾਂ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਜਿਸ ਨਾਲ ਪਰਿਵਾਰ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਉਹ ਆਪਣੇ ਪਿੱਛੇ ਪਰਿਵਾਰ ਤੋਂ ਇਲਾਵਾ ਬੇਟੀ ਜਸਪ੍ਰੀਤ ਕੌਰ ਤੇ ਪਤਨੀ ਨੂੰ ਰੋਂਦੇ ਵਿਲਕਦੇ ਛੱਡ ਗਿਆ ਹੈ। ਅੱਜ ਉਸਦੀ ਮ੍ਰਿਤਕ ਦੇਹ ਜਦੋਂ ਪਿੰਡ ਪਹੁੰਚੀ ਤਾਂ ਸਾਰੇ ਪਿੰਡ ਦੀਆਂ ਅੱਖਾਂ ਵਿਚ ਹੰਝੂ ਸਨ। ਅੰਤਿਮ ਸਸਕਾਰ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦੇ ਤੇ ਮੈਂਬਰਾਂ ਤੋਂ ਇਲਾਵਾ ਵੱਖ ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਆਗੂ ਅਤੇ ਵੱਡੀ ਗਿਣਤੀ ਵਿਚ ਦਰਦਮੰਦ ਲੋਕ ਪਹੁੰਚੇ ਹੋਏ ਸਨ।
ਟਰੂਡੋ ਦਾ ਪੰਜਾਬ ਆਉਣ 'ਤੇ ਸਵਾਗਤ ਪਰ ਖਾਲਿਸਤਾਨੀਆਂ ਨੂੰ ਕਾਬੂ ਕਰਨ ਦੀ ਲੋੜ : ਕੈਪਟਨ
NEXT STORY