ਜਲੰਧਰ- ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਦੇ ਕਾਂਗਰਸ ’ਚ ਸ਼ਾਮਲ ਹੋਣ ਦੇ ਚਰਚੇ ਛਿੜ ਗਏ ਹਨ। ਇਨ੍ਹਾਂ ਚਰਚਾਵਾਂ ਦਾ ਮੁੱਖ ਕਾਰਨ ਜਗਤਾਰ ਸਿੰਘ ਹਿੱਸੋਵਾਲ ਵੱਲੋਂ ਅੱਜ ਵਿਧਾਨ ਸਭਾ ’ਚ ਚਰਨਜੀਤ ਚੰਨੀ ਨੂੰ ਪਾਈ ਜੱਫੀ ਅਤੇ ਉਨ੍ਹਾਂ ਦੇ ਫ਼ੈਸਲਿਆਂ ਨੂੰ ਲੋਕ-ਪੱਖੀ ਕਰਾਰ ਦੇਣ ਨੂੰ ਮੰਨਿਆ ਜਾ ਰਿਹਾ ਹੈ। ਸਿਆਸੀ ਗਲਿਆਰਿਆਂ ’ਚ ਇਹ ਵੀ ਖਦਸ਼ੇ ਜ਼ਾਹਿਰ ਕੀਤੇ ਜਾ ਰਹੇ ਹਨ ਕਿ ‘ਆਪ’ ਵਿਧਾਇਕ ਰੁਪਿੰਦਰ ਰੂਬੀ ਵਾਂਗ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਵੀ ਕਾਂਗਰਸ ’ਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਅਦਾਕਾਰਾ ਸੋਨੀਆ ਮਾਨ ਭਲਕੇ ਸ਼੍ਰੋਮਣੀ ਅਕਾਲੀ ਦਲ ’ਚ ਹੋਣਗੇ ਸ਼ਾਮਲ
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਧਾਨ ਸਭਾ ’ਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ’ਤੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੇ ਲੋਕਾਂ ਨੂੰ ਅਸਲ ’ਚ ਆਮ ਆਦਮੀ ਮਿਲ ਗਿਆ ਹੈ, ਉਨ੍ਹਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਕਿ ਜੇਕਰ ਉਹ ਵੀ ਸਮਝਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਮਿਲ ਗਿਆ ਹੈ ਤਾਂ ਇਸ ਦੀ ਤਾਈਦ ਕਰ ਦੇਵੋ।
ਇਹ ਵੀ ਪੜ੍ਹੋ- CM ਚੰਨੀ ਨੇ ਅਮਿਤ ਸ਼ਾਹ ਨਾਲ ਸੁਰੱਖਿਆ ਦੇ ਨਾਂ ’ਤੇ ਪੰਜਾਬ ਦਾ ਕੀਤਾ ਸੌਦਾ : ਹਰਪਾਲ ਚੀਮਾ
ਇਸ ਅਪੀਲ ’ਤੇ ਆਮ ਆਦਮੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਉੱਠੇ ਅਤੇ ਪੂਰੇ ਸਦਨ ’ਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ’ਚ ਪੰਜਾਬ ਨੂੰ ਅਸਲ ਆਮ ਆਦਮੀ ਮੁੱਖ ਮੰਤਰੀ ਮਿਲ ਗਿਆ ਹੈ, ਜਦਕਿ ਆਮ ਆਦਮੀ ਪਾਰਟੀ ਸਿਰਫ਼ ਨਾਂ ਦੀ ਹੀ ਆਮ ਆਦਮੀ ਦੀ ਪਾਰਟੀ ਹੈ। ਇਸ ਉਪਰੰਤ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਜੱਫੀ ਪਾ ਕੇ ਲੋਕ-ਪੱਖੀ ਫ਼ੈਸਲਿਆ ਦੀ ਵਧਾਈ ਵੀ ਦਿੱਤੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਵੱਡੀ ਖ਼ਬਰ : ਅਦਾਕਾਰਾ ਸੋਨੀਆ ਮਾਨ ਭਲਕੇ ਸ਼੍ਰੋਮਣੀ ਅਕਾਲੀ ਦਲ ’ਚ ਹੋਣਗੇ ਸ਼ਾਮਲ
NEXT STORY