ਲੁਧਿਆਣਾ (ਸਿਆਲ) : ਲੁਧਿਆਣਾ ਦੀ ਸੈਂਟਰਲ ਜੇਲ 'ਤੇ ਕੋਰੋਨਾ ਲਾਗ ਦੀ ਬਿਮਾਰੀ ਨੇ ਵੱਡਾ ਹਮਲਾ ਬੋਲਿਆ ਹੈ। ਜੇਲ ਵਿਚ 26 ਬੰਦੀਆਂ ਦੀ ਕੋਰੋਨਾ ਮਹਾਮਾਰੀ ਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਬੰਦੀਆਂ 'ਚ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਭਾਗ ਵਿਚ ਹਲਚਲ ਪੈਦਾ ਹੋ ਗਈ ਹੈ। ਬੀਤੇ ਦਿਨੀਂ ਜੇਲ ਵਿਚ ਹੀ ਬੰਦੀਆਂ ਦੇ ਮਹਾਮਾਰੀ ਜਾਂਚ ਸੈਂਪਲ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਕਾਰਨ ਵੱਖ-ਵੱਖ ਮਾਮਲਿਆਂ ਅਧੀਨ ਕੁਆਰੰਟਾਈਨ ਬੈਰਕ ਵਿਚ ਬੰਦ 26 ਬੰਦੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਪਾਜ਼ੇਟਿਵ ਰਿਪੋਰਟ ਆਉਣ 'ਤੇ ਉਪਰੋਕਤ ਬੰਦੀ ਕੁਆਰੰਟਾਈਨ ਬੈਰਕ ਵਿਚ ਹੀ ਰੱਖੇ ਗਏ। ਉਚ ਅਧਿਕਾਰੀਆਂ ਤੋਂ ਨਿਰਦੇਸ਼ ਮਿਲਣ ਉਪਰੰਤ ਪਾਜ਼ੇਟਿਵ ਰਿਪੋਰਟ ਵਾਲੇ ਬੰਦੀਆਂ ਨੂੰ ਜੇਲ ਤੋਂ ਬਾਹਰ ਹਸਪਤਾਲ 'ਚ ਭੇਜਿਆ ਜਾਵੇਗਾ। ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜ ਬੰਦੀਆਂ ਦੀ ਕੋਰੋਨਾ ਮਹਾਮਾਰੀ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਨ੍ਹਾਂ ਦੀ ਕੁਲ ਗਿਣਤੀ 31 ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 'ਆਪ' ਦੀ ਲੀਡਰਸ਼ਿਪ ਨੂੰ 'ਲਾੜੇ' ਦਾ ਇਸ਼ਾਰਾ!
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦਾ ਹਮਲਾ
ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਤਾਲਾਬੰਦੀ 'ਚ ਦਿੱਤੀ ਜਾ ਰਹੀ ਢਿੱਲ ਅਤੇ ਲੋਕਾਂ ਦੀ ਲਾਪਰਵਾਹੀ ਨਾਲ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੁਧਿਆਣਾ ਸ਼ਹਿਰ 'ਚ ਕੋਰੋਨਾ ਬੇਕਾਬੂ ਹੋ ਗਿਆ ਹੈ ਅਤੇ ਇੱਥੇ ਪੀੜਤ ਮਰੀਜ਼ਾਂ ਦੀ ਗਿਣਤੀ 1000 ਤੋਂ ਪਾਰ ਹੋ ਗਈ ਹੈ। ਪਿਛਲੇ 3 ਦਿਨਾਂ 'ਚ ਮਹਾਨਗਰ 'ਚ 180 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦਕਿ 24 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਭਾਰਤ-ਚੀਨ ਝੜਪ 'ਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਭਾਬੀ ਦੀ ਮੋਦੀ ਨੂੰ ਅਪੀਲ (ਵੀਡੀਓ)
ਮੋਗਾ 'ਚ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਪੈਣ ਲੱਗਾ 'ਰੱਫੜ'
NEXT STORY