ਫ਼ਰੀਦਕੋਟ (ਰਾਜਨ) : ਸਥਾਨਕ ਜੇਲ੍ਹ ਵਿਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਹਵਾਲਾਤੀ ਸਾਜਨ ਸਿੰਘ, ਲਵਪ੍ਰੀਤ ਸਿੰਘ, ਮਨੀਸ਼ ਕੁਮਾਰ, ਮਨੀ ਸਿੰਘ, ਰਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਕੋਲੋਂ ਮੋਬਾਇਲ ਬਰਾਮਦ ਹੋਇਆ ਹੈ। ਇਸ ਮਾਮਲੇ ਵਿਚ ਥਾਣਾ ਸਿਟੀ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਦੀ ਸ਼ਿਕਾਇਤ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜਦੋਂ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਨੇ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਤਾਂ ਉਕਤ ਹਵਾਲਾਤੀਆਂ ਪਾਸੋਂ 6 ਮੋਬਾਇਲ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
NEXT STORY