ਫ਼ਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਮੁਲਾਜ਼ਮਾਂ ਨੇ ਤਲਾਸ਼ੀ ਮੁਹਿੰਮ ਚਲਾਉਂਦੇ ਇਕ ਹਵਾਲਾਤੀ ਤੋਂ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ, ਜਿਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੌਲਦਾਰ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜੇਲ ਦੇ ਸਹਾਇਕ ਸੁਪਰਡੰਟ ਨੇ ਦੱਸਿਆ ਕਿ ਬਲਾਕ ਨੰ. 1, ਬੈਰਕ ਨੰ. 3 ਦੀ ਤਲਾਸ਼ੀ ਦੌਰਾਨ ਹਵਾਲਾਤੀ ਤਲਵਿੰਦਰ ਸਿੰਘ ਦੀ ਹਿਰਾਸਤ ਵਿਚੋਂ ਇਕ ਮੋਬਾਇਲ ਮਾਰਕਾ ਸੈਮਸੰਗ ਸਮੇਤ ਬੈਟਰੀ ਅਤੇ ਸਿਮ ਮਾਰਕਾ ਏਅਰਟੈਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਹਵਾਲਾਤੀ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸੁਖਬੀਰ ਵਲੋਂ ਅਕਾਲੀ ਦਲ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼! (ਵੀਡੀਓ)
NEXT STORY