ਮਾਨਸਾ(ਮਿੱਤਲ)-ਜ਼ਿਲਾ ਮਾਨਸਾ ਦੀ ਇਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰੀ ਨੂੰ ਸਜ਼ਾ ਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਦੀ ਪੁਲਸ ਨੇ 28 ਮਾਰਚ, 2013 ਨੂੰ ਹਰਭਜਨ ਸਿੰਘ ਵਾਸੀ ਨਰਿੰਦਰਪੁਰਾ ਨੂੰ 500 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਨੰਬਰ 32 ਦਰਜ ਕਰਨ ਉਪਰੰਤ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਹਰਭਜਨ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਇਕ ਸਾਲ ਦੀ ਸਜ਼ਾ ਹੋਰ ਕੱਟਣੀ ਪਵੇਗੀ।
ਸ਼ੰਟਿੰਗ ਦੌਰਾਨ ਹੁਸ਼ਿਆਰਪੁਰ-ਦਿੱਲੀ ਐਕਸਪ੍ਰੈੱਸ ਟਰੇਨ ਹੇਠਾਂ ਆ ਕੇ ਨੌਜਵਾਨ ਦੀ ਮੌਤ
NEXT STORY