ਪਟਿਆਲਾ : ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਮਾਂ ਦੇਣ ਦੇ ਬਾਵਜੂਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ ਦੇਣ ਦੇ ਲਗਾਏ ਗਏ ਦੋਸ਼ਾਂ ’ਤੇ ਜੇਲ੍ਹ ਪ੍ਰਸ਼ਾਸਨ ਦਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਜੇਲ੍ਹ ਸੁਪਰੀਡੈਂਟ ਦਾ ਆਖਣਾ ਹੈ ਕਿ ਬਿਕਰਮ ਮਜੀਠੀਆ ਨੂੰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਇਸ ਬਾਰੇ ਮਜੀਠੀਆ ਨੂੰ 2 ਤਾਰੀਖ਼ ਨੂੰ ਹੀ ਫੋਨ ਕਰਕੇ ਸੂਚਿਤ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ
ਜੇਲ੍ਹ ਪ੍ਰਸ਼ਾਸਨ ਨੇ ਆਖਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਇਕ ਅਰਜ਼ੀ ਪ੍ਰਾਪਤ ਹੋਈ ਸੀ, ਜਿਸ ਵਿਚ ਉਨ੍ਹਾਂ ਨੇ ਆਖਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ 5 ਦਸੰਬਰ ਤੋਂ ਭੁੱਖ ਹੜਤਾਲ ’ਤੇ ਬੈਠਣ ਜਾ ਰਹੇ ਹਨ, ਜਦਕਿ ਉਹ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਨਾ ਚਾਹੁੰਦੇ ਹਨ। ਇਸ ’ਤੇ ਉਨ੍ਹਾਂ ਨੇ ਆਖ ਦਿੱਤਾ ਸੀ ਕਿ ਕਾਨੂੰਨ ਮੁਤਾਬਾਕ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਇਹ ਵੀ ਪੜ੍ਹੋ : ਦਿਓਰ-ਭਰਜਾਈ ’ਚ ਬਣੇ ਨਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੋਵਾਂ ਨੇ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ
ਕੀ ਹੈ ਪੂਰਾ ਮਾਮਲਾ
ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਮੁਲਾਕਾਤ ਕਰਨ ਪਹੁੰਚੇ ਅਕਾਲੀ ਦਲ ਦੇ ਵਫਦ ਨੂੰ ਜੇਲ੍ਹ ਦੇ ਬਾਹਰ ਹੀ ਰੋਕ ਲਿਆ ਗਿਆ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਏ. ਡੀ. ਜੀ. ਪੀ. ਜੇਲ੍ਹ ਦੀ ਪ੍ਰਵਾਨਗੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਨਹੀਂ ਮਿਲਣ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਏ. ਡੀ. ਜੀ. ਪੀ. ਜੇਲ੍ਹ ਦੀ ਪ੍ਰਵਾਨਗੀ ਨਾਲ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੇ ਵੀ ਇਹੋ ਕਾਨੂੰਨੀ ਪ੍ਰਕਿਰਿਆ ਰਾਹੀਂ ਮਿਲਣ ਦੀ ਪ੍ਰਵਾਨਗੀ ਲਈ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਪਹਿਲਾਂ ਬਕਾਇਦਾ ਮੁਲਾਕਾਤ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਬਾਅਦ ਵਿਚ ਪਤਾ ਨਹੀਂ ਕਿਹੜੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਦੇ ਬਾਹਰ ਹੀ ਰੋਕ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਰਹਿਮ ਦੀ ਅਪੀਲ ਵਾਪਸ ਨਾ ਲੈਣ ਦੀ ਸੂਰਤ ’ਚ ਕੇਂਦਰੀ ਜੇਲ੍ਹ ਪਟਿਆਲਾ ਵਿਚ ਬਲਵੰਤ ਸਿੰਘ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸੇ ਦੇ ਮੱਦੇਨਜ਼ਰ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਨ ਲਈ ਮੁਲਾਕਾਤ ਕਰਨੀ ਸੀ।
ਇਹ ਵੀ ਪੜ੍ਹੋ : ਚਾਚੀ-ਭਤੀਜੇ ਵਿਚਾਲੇ ਬਣੇ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਿਆਰ, ਦੋਵਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭਾਜਪਾ ਆਗੂ 'ਤੇ ਕਾਰ ਸਵਾਰ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲ਼ੀਆਂ
NEXT STORY