ਬਠਿੰਡਾ, (ਪਰਮਿੰਦਰ)- ਕਰਜ਼ਾ ਮੁਕਤੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ (ਸਿੱਧੂਪੁਰ) ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਜੇਲ ਭਰੋ ਅੰਦੋਲਨ ਤਹਿਤ ਵੀਰਵਾਰ ਨੂੰ ਦੂਸਰੇ ਦਿਨ ਵੀ 31 ਕਿਸਾਨਾਂ ਦੇ ਇਕ ਜਥੇ ਨੇ ਗ੍ਰਿਫਤਾਰੀ ਦਿੱਤੀ।
ਇਸ ਮੌਕੇ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਗੌਰਤਲਬ ਹੈ ਕਿ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਕਰੀਬ 200 ਕਿਸਾਨਾਂ ਨੂੰ ਪੁਲਸ ਨੇ ਪਿਛਲੀ ਦੇਰ ਰਾਤ ਵੱਖ-ਵੱਖ ਥਾਣਿਆਂ ਵਿਚੋਂ ਹੀ ਰਿਹਾਅ ਕਰ ਦਿੱਤਾ ਸੀ। ਕਿਸਾਨ ਜਥੇਬੰਦੀਆਂ ਗ੍ਰਿਫਤਾਰੀਆਂ ਦੇਣ ਲਈ ਅੜੇ ਹੋਏ ਹਨ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਜੇਲ ਭੇਜਣ ਲਈ ਤਿਆਰ ਨਹੀਂ ਹੈ।
ਇਸ ਕਾਰਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਯੂਨੀਅਨ 15 ਅਗਸਤ ਤੱਕ ਗ੍ਰਿਫਤਾਰੀਆਂ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰੱਖੇਗੀ ਅਤੇ ਹਰ ਰੋਜ਼ 31 ਜਾਂ 51 ਕਿਸਾਨਾਂ ਦਾ ਜਥਾ ਗ੍ਰਿਫ਼ਤਾਰੀ ਦੇਵੇਗਾ। ਯੂਨੀਅਨ ਨੇਤਾਵਾਂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ, ਰੇਸ਼ਮ ਸਿੰਘ ਯਾਤਰੀ ਆਦਿ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਵਾਉਣ, ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਜੇਲ ਭਰੋ ਅੰਦੋਲਨ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਨ ਅਤੇ 15 ਅਗਸਤ ਤੱਕ ਇਸ ਨੂੰ ਜਾਰੀ ਰੱਖਿਆ ਜਾਵੇਗਾ। ਇਸਦੇ ਬਾਵਜੂਦ ਜੇਕਰ ਪੁਲਸ ਨੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ ਨਹੀਂ ਭੇਜਿਆ ਤਾਂ 15 ਅਗਸਤ ਦੇ ਬਾਅਦ ਮੀਟਿੰਗ ਕਰ ਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਖੈਰ ਦੇ ਦਰੱਖ਼ਤ ਚੋਰੀ ਕਰਨ ਦੇ ਦੋਸ਼ 'ਚ 2 ਕਾਬੂ
NEXT STORY