ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਠਿੰਡਾ, ਫਰੀਦਕੋਟ ਤੇ ਫਿਰੋਜ਼ਪੁਰ ਜੇਲ੍ਹਾਂ ਦੇ ਉੱਚ ਸਕਿਓਰਿਟੀ ਜ਼ੋਨਾਂ ਦਾ ਦੌਰਾ ਕੀਤਾ ਗਿਆ। ਜੇਲ੍ਹ ਮੰਤਰੀ ਬੈਂਸ ਵੱਲੋਂ ਤਿੰਨਾਂ ਜੇਲ੍ਹਾਂ ’ਚ ਸਕਿਓਰਿਟੀ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਖ਼ੁਦ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜੇਲ੍ਹ ਮੰਤਰੀ ਨੇ ਲੁਧਿਆਣਾ, ਕਪੂਰਥਲਾ ਜੇਲ੍ਹਾਂ ਦਾ ਵੀ ਦੌਰਾ ਕੀਤਾ। ਜੇਲ੍ਹ ਮੰਤਰੀ ਬੈਂਸ ਨੇ ਜੇਲ੍ਹ ਅਧਿਕਾਰੀਆਂ ਨਾਲ ਮੁਲਾਕਾਤ ਕਰ ਦਿਸ਼ਾ-ਨਿਰਦੇਸ਼ ਦਿੱਤੇ। ਖ਼ੁਫ਼ੀਆ ਵਿਭਾਗ ਵੱਲੋਂ ਬਠਿੰਡਾ ਕੇਂਦਰੀ ਜੇਲ੍ਹ ਨੂੰ ਤੋੜਨ ਦੀ ਸੂਚਨਾ ਤੋਂ ਬਾਅਦ ਪੁਲਸ ਅਤੇ ਜੇਲ੍ਹ ਪ੍ਰਸ਼ਾਸਨ ਹਾਈ ਅਲਰਟ ’ਤੇ ਹੈ।
ਇਹ ਵੀ ਪੜ੍ਹੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦਲਬੀਰ ਗੋਲਡੀ ਨੂੰ ਐਲਾਨਿਆ ਉਮੀਦਵਾਰ
ਦੱਸ ਦੇਈਏ ਕਿ ਬਠਿੰਡਾ ਜੇਲ੍ਹ ’ਚ ਪੰਜਾਬ ਦੇ ਖਤਰਨਾਕ ਗੈਂਗਸਟਰ ਬੰਦ ਹਨ, ਜਿਨ੍ਹਾਂ ਨੂੰ ਹਾਈ ਸਕਿਓਰਿਟੀ ਸੈੱਲ ’ਚ ਰੱਖਿਆ ਗਿਆ ਹੈ। ਜੇਲ੍ਹ ਦੀ ਸੁਰੱਖਿਆ ਪਹਿਲਾਂ ਹੀ ਸੀ.ਆਰ.ਪੀ.ਐੱਫ. ਨੂੰ ਸੌਂਪ ਦਿੱਤੀ ਗਈ ਹੈ। ਜੇਲ੍ਹ ਦੇ ਸੁਰੱਖਿਆ ਟਾਵਰਾਂ 'ਤੇ ਅਤਿ-ਆਧੁਨਿਕ ਬਲ ਤਾਇਨਾਤ ਕੀਤੇ ਗਏ ਹਨ। ਬਠਿੰਡਾ ਕੇਂਦਰੀ ਜੇਲ੍ਹ ’ਚ 50 ਦੇ ਕਰੀਬ ਗੈਂਗਸਟਰ ਬੰਦ ਹਨ, ਜਿਨ੍ਹਾਂ ’ਚ ਕਈ ਖਤਰਨਾਕ ਏ-ਸ਼੍ਰੇਣੀ ਦੇ ਗੈਂਗਸਟਰ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਕੇਂਦਰ ਤੇ ਸੂਬਾ ਸਰਕਾਰ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਜਬਰਨ ਦਿੱਤੀ ਜ਼ੈੱਡ ਸੁਰੱਖਿਆ
ਸਿੱਧੂ ਮੂਸੇਵਾਲਾ ਕਤਲ ਕਾਂਡ: ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
NEXT STORY