ਚੰਡੀਗੜ੍ਹ(ਰਮਨਜੀਤ)- ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਜੱਗੂ ਭਗਵਾਨੀਆ ਦਾ ਜ਼ਿਕਰ ਅਕਾਲੀ ਦਲ ਦਾ ਪ੍ਰਧਾਨ ਕਰ ਰਿਹਾ ਹੈ, ਉਹ ਬੀਤੀ 5 ਜੂਨ ਤੋਂ ਤਿਹਾੜ ਜੇਲ ਵਿਚ ਬੰਦ ਹੈ, ਜਿਹੜੀ ਕਿ ਦਿੱਲੀ ਸਰਕਾਰ ਦੇ ਅਧੀਨ ਆਉਂਦੀ ਹੈ।
ਇਹ ਵੀ ਪੜ੍ਹੋ- ਚੋਰਾਂ ਦੀ ਪਾੜ ਲਾ ਕੇ ਬੈਂਕ ਲੁੱਟਣ ਦੀ ਕੋਸ਼ਿਸ਼ ਹੋਈ ਨਾਕਾਮ
ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤੱਥਾਂ ਨਾਲ ਗੱਲ ਕਰਨ ਦੀ ਬਜਾਏ ਝੂਠ ਬੋਲਣ ਦੀ ਆਦਤ ਅਤੇ ਉਸ ਨੂੰ ਹਰ ਵੇਲੇ ‘ਰੰਧਾਵਾ ਫੋਬੀਆ’ ਹੋਇਆ ਰਹਿੰਦਾ ਹੈ। ਜੇ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੈ ਤਾਂ ਉਸ ਨੂੰ ਬਿਨਾਂ ਸਿਰ-ਪੈਰ ’ਤੇ ਦੋਸ਼ ਲਾਉਣ ਦੀ ਬਜਾਏ ਦਿੱਲੀ ਸਰਕਾਰ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਾਮਲਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਖੁਦ ਲੋਕ ਸਭਾ ਮੈਂਬਰ ਵੀ ਹਨ, ਜਿਸ ਲਈ ਇਸ ਸਬੰਧੀ ਮਾਮਲਾ ਪਾਰਲੀਮੈਂਟ ਵਿਚ ਉਠਾਉਣਾ ਚਾਹੀਦਾ ਹੈ।
ਅਮਰੀਕਾ 'ਚ ਟਰੱਕ ਹਾਦਸੇ ‘ਚ ਪੰਜਾਬੀ ਦੀ ਮੌਤ
NEXT STORY