ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਸੂਚਨਾਵਾਂ ਨੂੰ ਗਲਤ ਕਰਾਰ ਦਿੱਤਾ ਹੈ, ਜਿਨ੍ਹਾਂ 'ਚ ਕਿਹਾ ਜਾ ਰਿਹਾ ਸੀ ਕਿ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਤੇ ਹੋਰ ਕੈਦੀਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਹੈ। ਮੰਤਰੀ ਨੇ ਕਿਹਾ ਕਿ ਇਹ ਬਿਲਕੁਲ ਬੇ-ਬੁਨਿਆਦ ਗੱਲ ਹੈ।
ਇਹ ਵੀ ਪੜ੍ਹੋ : ਮਾਂ ਦੇ ਵਿਯੋਗ ਨੇ ਪੁੱਤ ਨੂੰ ਕੀਤਾ ਹਾਲੋਂ-ਬੇਹਾਲ, ਅਖ਼ੀਰ 'ਚ ਚੁੱਕ ਲਿਆ ਖ਼ੌਫ਼ਨਾਕ ਕਦਮ
ਅਸਲ 'ਚ ਸਿੱਧੂ ਵੱਲੋਂ ਸਿਰਫ਼ ਇਕ ਕੈਦੀ ਦੀ ਇਹ ਸ਼ਿਕਾਇਤ ਕੀਤੀ ਗਈ ਹੈ ਕਿ ਉਸ ਨੇ ਸਿੱਧੂ ਦੇ ਜੇਲ੍ਹ ਰਾਸ਼ਨ ਕਾਰਡ ਨਾਲ ਆਪਣੇ (ਦੂਸਰੇ ਕੈਦੀ ਨੇ) ਲਈ ਰਾਸ਼ਨ ਹਾਸਲ ਕਰ ਲਿਆ। ਦਰਅਸਲ ਮੀਡੀਆ ਦੇ ਇਕ ਹਿੱਸੇ 'ਚ ਖ਼ਬਰਾਂ ਨਸ਼ਰ ਹੋਈਆਂ ਸਨ ਕਿ ਨਵਜੋਤ ਸਿੱਧੂ ਦਾ ਸਾਥੀ ਕੈਦੀਆਂ ਨਾਲ ਝਗੜਾ ਹੋ ਗਿਆ ਹੈ।
ਇਹ ਵੀ ਪੜ੍ਹੋ : ਵਜ਼ੀਫਾ ਘਪਲੇ ਬਾਰੇ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ, ਕਰ ਸਕਦੀ ਹੈ ਸਖ਼ਤ ਕਾਰਵਾਈ
ਜਿਸ 'ਚ ਕਿਹਾ ਗਿਆ ਸੀ ਕਿ ਕੈਦੀਆਂ ਨੇ ਸਿੱਧੂ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਸਿੱਧੂ ਦਾ ਕਹਿਣਾ ਸੀ ਕਿ ਸਾਥੀ ਕੈਦੀਆਂ ਨੇ ਬਿਨ੍ਹਾਂ ਪੁੱਛੇ ਉਨ੍ਹਾਂ ਦੇ ਕੰਟੀਨ ਕਾਰਡ ’ਤੇ ਖ਼ਰੀਦਦਾਰੀ ਕਰ ਲਈ। ਜਿਸ ਤੋਂ ਬਾਅਦ ਇਹ ਵਿਵਾਦ ਖੜ੍ਹਾ ਹੋਇਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੰਧਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਜਲੰਧਰ ਪੁਲਸ
NEXT STORY