ਅੰਮ੍ਰਿਤਸਰ, (ਛੀਨਾ)- ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਗੁਰਬਾਣੀ ਨਾਲ ਖਿਲਵਾੜ ਬਹੁਤ ਵੱਡਾ ਗੁਨਾਹ ਹੈ, ਦੋਸ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪੰਥਕ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਇਕ ਲਿਖਤੀ ਮੰਗ ਪੱਤਰ ਦਿੰਦਿਆਂ ਸੁੱਖੀ ਰੰਧਾਵਾ ਵੱਲੋਂ ਗੁਰਬਾਣੀ ਪ੍ਰਤੀ ਕੀਤੀ ਗਈ ਗੁਸਤਾਖੀ ਖਿਲਾਫ ਧਾਰਮਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਭਾਈ ਅਜਾਇਬ ਸਿੰਘ ਅਭਿਆਸੀ ਤੇ ਪ੍ਰੋ. ਸਰਚਾਂਦ ਸਿੰਘ ਨੇ ਮੰਗ-ਪੱਤਰ 'ਚ ਕਿਹਾ ਕਿ ਜੇਲ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਗੁਰਬਾਣੀ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਆਪਣੇ ਰਾਜਸੀ ਸਵਾਰਥ ਲਈ ਗੁਰੂ ਸਾਹਿਬਾਨ ਦੀ ਬਖਸ਼ਿਸ਼ ਕੀਤੀ ਧੁਰ ਕੀ ਬਾਣੀ ਨਾਲ ਛੇੜਛਾੜ ਕਰ ਕੇ ਪਾਪ ਕੀਤਾ ਹੈ, ਜਿਸ ਨਾਲ ਸਿੱਖ ਹਿਰਦਿਆਂ ਨੂੰ ਅਸਹਿ ਠੇਸ ਪਹੁੰਚੀ ਹੈ, ਇਸ ਲਈ ਰੰਧਾਵਾ ਵੱਲੋਂ ਕੀਤੇ ਪਾਪ ਲਈ ਉਸ ਖਿਲਾਫ ਰਵਾਇਤ ਅਨੁਸਾਰ ਕਾਰਵਾਈ ਕੀਤੀ ਜਾਵੇ। ਵਿਧਾਇਕ ਸੁਖਪਾਲ ਭੁੱਲਰ ਨੇ ਵੀ ਅਰਦਾਸ ਦੀ ਮਹਿਮਾ ਦਾ ਨਿਰਾਦਰ ਕਰਦਿਆਂ ਅਜਿਹੀ ਹੀ ਗਲਤੀ ਕੀਤੀ ਹੈ। ਹਕੂਮਤ ਦੇ ਨਸ਼ੇ 'ਚ ਚੂਰ ਅਜਿਹੇ ਲੋਕਾਂ ਨੂੰ ਠੱਲ੍ਹ ਪਾਉਣੀ ਜ਼ਰੂਰੀ ਹੈ, ਜਿਸ ਲਈ ਉਹ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਉਹ ਅਜਿਹੇ ਲੋਕਾਂ ਨੂੰ ਤੁਰੰਤ ਸੰਮਨ ਜਾਰੀ ਕਰ ਕੇ ਕਾਰਵਾਈ ਕਰਨ।
ਸਿੱਖ ਹੋਣ ਦੇ ਦਾਅਵੇ ਕਰਨ ਤੋਂ ਪਹਿਲਾਂ ਸੁੱਖੀ ਰੰਧਾਵਾ ਆਪਣੇ ਪਿਤਾ
ਦੇ ਗੁਨਾਹ ਦੀ ਸਿੱਖ ਕੌਮ ਤੋਂ ਮੁਆਫੀ ਮੰਗਣ : ਅਕਾਲੀ ਦਲ
ਅੰਮ੍ਰਿਤਸਰ, (ਛੀਨਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸਿੱਖ ਹੋਣ ਦੇ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲੇ ਦਾ ਸਵਾਗਤ ਕਰਨ ਦੇ ਆਪਣੇ ਪਿਤਾ ਸੰਤੋਖ ਸਿੰਘ ਰੰਧਾਵਾ ਦੇ ਗੁਨਾਹ ਦੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗਣ।
ਇਥੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੰਤਰੀ ਰੰਧਾਵਾ ਨੂੰ ਅੱਜ ਆਪਣੇ ਪਿਤਾ ਵਾਂਗ ਹੀ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। 1984 ਵਿਚ ਜਦੋਂ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ੍ਰੀ ਦਰਬਾਰ ਸਾਹਿਬ 'ਤੇ ਤੋਪਾਂ-ਟੈਂਕਾਂ ਨਾਲ ਹਮਲਾ ਕੀਤਾ ਸੀ ਤਾਂ ਉਦੋਂ ਜੇਲ ਮੰਤਰੀ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ, ਜਿਨ੍ਹਾਂ ਨੇ ਨਾ ਸਿਰਫ ਹਮਲਾ ਕਰਨ ਦਾ ਸਵਾਗਤ ਕੀਤਾ ਬਲਕਿ ਇਸ ਲਈ ਇੰਦਰਾ ਗਾਂਧੀ ਦਾ ਧੰਨਵਾਦ ਵੀ ਕੀਤਾ ਸੀ। ਇਹ ਗੱਲ 17 ਜੁਲਾਈ 2014 ਦੇ ਵਿਧਾਨ ਸਭਾ ਅਜਲਾਸ ਦੌਰਾਨ ਸ੍ਰੀ ਰੰਧਾਵਾ ਨੇ ਖੁਦ ਵੀ ਮੰਨਿਆ ਸੀ, ਜੋ ਕਿ ਵਿਧਾਨ ਸਭਾ ਦੇ ਰਿਕਾਰਡ 'ਚ ਦਰਜ ਹੈ। ਉਨ੍ਹਾਂ ਵਿਧਾਨ
ਸੱਚੇ ਸਿੱਖ ਵਜੋਂ ਅਕਾਲ ਤਖਤ ਸਾਹਿਬ ਨੂੰ ਪੂਰੀ ਤਰ੍ਹਾਂ ਸਮਰਪਤ ਹਾਂ : ਰੰਧਾਵਾ
ਗੁਰਦਾਸਪੁਰ, (ਹਰਮਨਪ੍ਰੀਤ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੇ ਗਏ ਮੰਗ-ਪੱਤਰ ਦੇ ਸਬੰਧ 'ਚ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਕੋਈ ਟਿੱਪਣੀ ਨਹੀਂ ਕਰਨਗੇ ਪਰ ਇਹ ਗੱਲ ਜ਼ਰੂਰ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਉਹ ਇਕ ਸੱਚੇ ਸਿੱਖ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੂਰੀ ਤਰ੍ਹਾਂ ਸਮਰਪਤ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਇਸ 'ਤੇ ਕਦੀ ਕੋਈ ਕਿੰਤੂ-ਪ੍ਰੰਤੂ ਨਹੀਂ ਕਰਨਗੇ।
...ਤਾਂ ਕਿ ਪੰਜਾਬ ਮੁੜ ਵਿਕਾਸ ਦੇ ਰਾਹ 'ਤੇ ਚੱਲ ਸਕੇ
NEXT STORY