ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਇਕ ਵਾਰ ਫ਼ਿਰ ਸੰਨ੍ਹ ਲੱਗ ਗਈ ਹੈ। ਸਖ਼ਤ ਸੁਰੱਖਿਆ ਦੇ ਬਾਵਜੂਦ ਕੈਦੀਆਂ ਕੋਲੋਂ ਨਸ਼ਾ ਤੇ ਮੋਬਾਈਲ ਫ਼ੋਨ ਬਰਾਮਦ ਹੋਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਜੇਲ੍ਹ ਪ੍ਰਬੰਧਾਂ 'ਤੇ ਸਵਾਲ ਵੀ ਖੜ੍ਹੇ ਹੁੰਦੇ ਹਨ। ਇਸੇ ਲੜੀ ਤਹਿਤ ਅੱਜ ਵੀ ਤਲਾਸ਼ੀ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ 3 ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਜਾਣਕਾਰੀ ਮੁਤਾਬਕ ਜੇਲ੍ਹ ਵਿਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਤੋਂ 3 ਕੀਪੈਡ ਮੋਬਾਈਲ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰੂਹਰਸਹਾਏ : ਸੀਵਰੇਜ ਜਾਮ, ਨਰਕ ਭਰੀ ਜ਼ਿੰਦਗੀ ਬਸਰ ਕਰ ਰਹੇ ਲੋਕ, ਅਧਿਕਾਰੀ ਨਹੀਂ ਲੈਂਦੇ ਸਾਰ
NEXT STORY