ਫਿਰੋਜ਼ਪੁਰ : ਵੈਸਟ ਬੰਗਾਲ ਵਿਚ ਐਨਕਾਊਂਟਰ ਦੌਰਾਨ ਮਾਰੇ ਗਏ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਮੌਤ ਤੋਂ 10 ਦਿਨ ਬਾਅਦ ਵੀ ਸਸਕਾਰ ਨਹੀਂ ਹੋ ਸਕਿਆ ਹੈ। ਉਧਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਪੋਸਟਰ ਚਿਪਕਾ ਦਿੱਤੇ ਹਨ। ਸੁਪਰੀਮ ਕੋਰਟ ਨੇ ਪਰਿਵਾਰ ਨੂੰ ਜੈਪਾਲ ਭੁੱਲਰ ਦੀ ਲਾਸ਼ ਮੋਰਚਰੀ ਵਿਚ ਰਖਵਾਉਣ ਦੇ ਹੁਕਮ ਦਿੱਤੇ ਹਨ। ਇਸ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਜੈਪਾਲ ਦੇ ਘਰ ਦੇ ਬਾਹਰ ਪੁਲਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨਹੀਂ ਨਸੀਬ ਹੋਈਆਂ ਖ਼ੁਸ਼ੀਆਂ, ਪੁਰਤਗਾਲ ਦੀ ਸਿਟੀਜ਼ਨਸ਼ਿਪ ਮਿਲਣ ਤੋਂ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ
ਦੂਜੇ ਪਾਸੇ ਜੈਪਾਲ ਭੁੱਲਰ ਦੇ ਪਰਿਵਾਰ ਨੇ ਜੈਪਾਲ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਆਖਣਾ ਹੈ ਕਿ ਲਾਸ਼ ਨੂੰ ਪੀ. ਜੀ. ਆਈ. ਜਾਂ ਫਿਰ ਏਮਜ਼ ਵਿਚ ਰਖਵਾਇਆ ਜਾਵੇ ਅਤੇ ਉਥੇ ਲਾਸ਼ ਦਾ ਦੋਬਾਰਾ ਪੋਸਟਮਾਰਟਮ ਕਰਵਾਇਆ ਜਾਵੇ। ਦਰਅਸਲ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਜਦੋਂ ਪਰਿਵਾਰ ਵਲੋਂ ਲਾਸ਼ ਘਰ ਲਿਆਂਦੀ ਗਈ। ਪਰਿਵਾਰ ਜਦੋਂ ਜੈਪਾਲ ਦਾ ਸ਼ਹਿਰ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰਨ ਲੱਗਾ ਤਾਂ ਜਦੋਂ ਲਾਸ਼ ਨੂੰ ਨਹਾਇਆ ਜਾ ਰਿਹਾ ਸੀ ਤਾਂ ਜੈਪਾਲ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦਿੱਤੇ ਅਤੇ ਉਸ ਦੀ ਬਾਂਹ ਟੁੱਟੀ ਹੋਈ ਸੀ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲੇ ’ਚ ਵੱਡਾ ਖ਼ੁਲਾਸਾ, ਸੀ. ਸੀ. ਟੀ. ਵੀ. ਫੁਟੇਜ ’ਚ ਨਜ਼ਰ ਆਈਆਂ ਕੁੜੀਆਂ
ਇਸ ’ਤੇ ਉਸਦੇ ਪਿਤਾ ਨੇ ਜੈਪਾਲ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇਡਾਕਟਰਾਂ ਦੇ ਬੋਰਡ ਤੋਂ ਦੁਬਾਰਾ ਪੋਸਟਮਾਰਟਮ ਕਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤਕ ਉਸ ਦੇ ਬੇਟੇ ਦਾ ਡਾਕਟਰਾਂ ਦੀ ਇਕ ਕਮੇਟੀ ਪਾਸੋਂ ਵੀਡੀਓਗ੍ਰਾਫੀ ਕਰਦੇ ਹੋਏ ਪੋਸਟਮਾਰਟਮ ਨਹੀਂ ਕਰਵਾਇਆ ਜਾਂਦਾ, ਉਦੋਂ ਤੱਕ ਉਹ ਉਸ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ : ਲੁਧਿਆਣਾ ਦੇ ਗੰਦੇ ਨਾਲੇ ’ਚ ਪਈ ਬੋਰੀ ’ਚੋਂ ਮਿਲੀ ਨੌਜਵਾਨ ਦੀ ਲਾਸ਼, ਦੇਖ ਸਹਿਮੇ ਲੋਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਮਾਣਾ ਦੇ ਪਿੰਡ ਦੋਦੜਾ 'ਚ ਵੱਡਾ ਹਾਦਸਾ, ਗੋਬਰ ਗੈਸ ਪਲਾਂਟ ਦੇ ਖੂਹ 'ਚ ਡਿਗਣ ਕਾਰਨ 2 ਕਿਸਾਨਾਂ ਦੀ ਮੌਤ (ਤਸਵੀਰਾਂ)
NEXT STORY